ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ ‘ਤੇ ਪੈਸਿਆਂ ਦੇ ਲੈਣ ਦੇਣ ਦੇ ਲੱਗੇ ਦੋਸ਼ਾਂ ਦੀ ਸਰਕਾਰ ਕਰਵਾਏ ਜਾਂਚ: ਚੰਦੂਮਾਜਰਾ

ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ ‘ਤੇ ਪੈਸਿਆਂ ਦੇ ਲੈਣ ਦੇਣ ਦੇ ਲੱਗੇ ਦੋਸ਼ਾਂ ਦੀ ਸਰਕਾਰ ਕਰਵਾਏ ਜਾਂਚ: ਚੰਦੂਮਾਜਰਾ
ਮੁੱਖ ਮੰਤਰੀ ਕੈਪਟਨ ਸੂਬੇ ਭਰ ‘ਚ ਗ਼ੈਰਕਾਨੂੰਨੀ ਖਣਨ ਦੀ ਜਾਂਚ ਕਰਵਾਉਣ, ਜਲਦ ਕੇਂਦਰੀ ਵਾਤਾਵਰਨ ਮੰਤਰੀ ਨੂੰ ਮਿਲੇਗਾ ਵਫਦ: ਚੰਦੂਮਾਜਰਾ
ਆਰਥਿਕ ਤੌਰ ਤੇ ਟੁੱਟ ਚੁੱਕੇ ਪੰਜਾਬੀਆਂ ‘ਤੇ ਬਿਜਲੀ ਦੇ ਰੇਟ ਵਧਾ ਕੇ ਪਾਏ ਬੋਝ ਦਾ ਸ਼੍ਰੋਮਣੀ ਅਕਾਲੀ ਦਲ ਕਰੇਗਾ ਵਿਰੋਧ: ਚੰਦੂਮਾਜਰਾ

ਸ੍ਰੀ ਆਨੰਦਪੁਰ ਸਾਹਿਬ, 25 ਜੂਨ (ਦਵਿੰਦਰਪਾਲ ਸਿੰਘ/ ਅੰਕੁਸ਼): ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਲੱਗੇ ਪੈਸਿਆਂ ਦੇ ਲੈਣ ਦੇਣ ਦੇ ਦੋਸ਼ਾਂ ਦੀ ਸਰਕਾਰ ਨੂੰ ਗਹਿਰਾਈ ਦੇ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਸਾਹਮਣੇ ਆ ਸਕੇ”,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਇੱਕ ਸ਼ਰਧਾਂਜਲੀ ਸਮਾਗਮ ‘ਚ ਸ਼ਿਰਕਤ ਕਰਨ ਲਈ ਪਹੁੰਚੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ।
ਸਥਾਨਕ ਲੋਕ ਸਭਾ ਮੈਂਬਰ ਚੰਦੂਮਾਜਰਾ ਨੇ ਕਿਹਾ ਕਿ ਬੁਹਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਦਾ ਵਾਤਾਵਰਨ ਬੁਹਤ ਹੀ ਬੁਰੀ ਤਰ੍ਹਾਂ ਦੇ ਨਾਲ ਖਰਾਬ ਹੋ ਰਿਹਾ ਹੈ। ਧਰਤੀ ਹੇਠਲਾ ਪਾਣੀ ਦਾ ਪੱਧਰ ਡਿੱਗ ਚੁੱਕਾ ਹੈ। ਪੁੱਲ ਡਿਗਣ ਦੀ ਕਗਾਰ ਤੇਹਨ। ਇਸ ਸਭ ਦੇ ਪਿੱਛੇ ਸਿਆਸੀ ਸਰਪ੍ਰਸਤੀ ਦੇ ਨਾਲ ਚੱਲ ਰਿਹਾ ਗ਼ੈਰਕਾਨੂੰਨੀ ਖਣਨ ਹੀ ਹੈ। ਇਸਲਈ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਾਂ ਕਿ ਜ਼ਿਲ੍ਹਾ ਰੂਪਨਗਰ ਅਤੇ ਮੁਹਾਲੀ ਸਣੇ ਸਮੁੱਚੇ ਪੰਜਾਬ ਅੰਦਰਹੋ ਰਹੇ ਨਜ਼ਾਇਜ਼ ਖਣਨ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਇਸ ‘ਤੇ ਸਹੀ ਢੰਗ ਦੇ ਨਾਲ ਨੱਥ ਪਾ ਕੇ ਪੰਜਾਬ ਦੇ ਵਾਤਾਵਰਨ ‘ਚ ਆ ਰਹੇ ਨਿਘਾਰ ਨੂੰ ਰੋਕਿਆ ਜਾ ਸਕੇ। ਜੇਕਰ ਮੁੱਖ ਮੰਤਰੀ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਅਸੀਂ ਅਗਲੇਹਫਤੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂੰ ਕਰਵਾ ਕੇ ਗ਼ੈਰਕਾਨੰਨੀ ਖਣਨ ‘ਤੇ ਸਖਤੀ ਨਾਲ ਪਾਬੰਦੀ ਲਗਾਉਣ ਦੀ ਮੰਗ ਕਰਾਂਗੇ।
ਬੀਤੇ ਦਿਨੀਂ ਸਰਕਾਰ ਵੱਲੋਂ ਵਧਾਏ ਗਏ ਬਿਜਲੀ ਦੇ ਰੇਟਾਂ ‘ਤੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਤਾਂ ਵੀਚਾਰੇ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਨਾਲ ਜੂਝ ਰਹੇ ਹਨ। ਅਜਿਹੇ ‘ਚ ਉਨ੍ਹਾਂ ਦੇ ਮੋਢਿਆਂ ‘ਤੇ ਬਿਜਲੀ ਦੇ ਰੇਟਵਧਾ ਕੇ ਹੋਰ ਬੋਝ ਪਾਉਣ ਨਾ ਕਾਬਿਲੇਬਰਦਾਸ਼ਤ ਹੈ। ਇਸਦੀ ਸ਼੍ਰੋਮਣੀ ਅਕਾਲੀ ਦਲ ਸਖਤ ਸ਼ਬਦਾਂ ‘ਚ ਨਿੰਦਾ ਕਰਦਾ ਹੈ ਅਤੇ ਡਟਵਾਂ ਵਿਰੋਧ ਵੀ ਕਰੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਪਰਮਿੰਦਰ ਸ਼ਰਮਾ, ਚੇਅਰਮੈਨ ਜਤਿੰਦਰ ਸਿੰਘ ਅਠਵਾਲ, ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਹਰਦੇਵ ਸਿੰਘ ਦੇਬੀ, ਯੂਥ ਆਗੂ ਇਕਬਾਲ ਸਿੰਘ, ਸਾਬਕਾ ਮੈਨੇਜਰ ਕਰਮਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਪਰਮਜੀਤ ਸਿੰਘ ਪੰਮਾ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: