Tue. Jun 25th, 2019

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ ‘ਚ ਲਿਖਤੀ ਮੁਆਫੀ ਮੰਗਣ ਤੋਂ ਬਾਅਦ ਪੰਜਾਬ ‘ਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਭਗਵੰਤ ਮਾਨ ਨੇ ਇਸ ਗੱਲ ਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ਼ ‘ਤੇ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੱਗ ਮਾਫੀਆ ਅਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖਿਲਾਫ ਉਨ੍ਹਾਂ ਦੀ ਜੰਗ ਜਾਰੀ ਰਹੇਗੀ ਅਤੇ ਉਨ੍ਹਾਂ ਨੇ ਇਕ ਸੱਚਾ ਪੰਜਾਬੀ ਹੋਣ ਦੇ ਨਾਤੇ ਅਸਤੀਫਾ ਦਿੱਤਾ ਹੈ। ਕੇਜਰੀਵਾਲ ਦੀ ਮੁਆਫੀ ਤੋਂ ਬਾਅਦ ਪੰਜਾਬ ਦੇ ਆਪ ਆਗੂਆਂ ‘ਚ ਬਗਾਵਤ ਹੋ ਗਈ ਹੈ। ਭਗਵੰਤ ਮਾਨ ਦੇ ਨਾਲ-ਨਾਲ ਅਮਨ ਅਰੋੜਾ, ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੇ ਵੀ ਬਗਾਵਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ‘ਚ 16 ਮਾਰਚ ਨੂੰ ਪਾਰਟੀ ਦੀ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ

ਮੈਂ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ …ਪੰਜਾਬ ਚ ਡਰੱਗ ਮਾਫ਼ੀਆ ਅਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖ਼ਿਲਾਫ਼ ਮੇਰੀ ਜੰਗ ਜਾਰੀ ਰਹੇਗੀ …ਪਰ ਇੱਕ ਸੱਚਾ ਪੰਜਾਬੀ ਹੋਣ ਦੇ ਨਾਤੇ
I m resigning as a president of AAP Punjab …but my fight against drug mafia and all kind of corruption in Punjab will continue as an “Aam Aadmi “ of Punjab

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਡਰੱਗ ਮਾਮਲੇ ਸਬੰਧੀ ਮਜੀਠੀਆ ਤੋਂ ਮੁਆਫੀ ਮੰਗਣ ਤੋਂ ਬਾਅਦ ਪੰਜਾਬ ਦੇ ਸਾਬਕਾ ਕਨਵੀਨਰ ਅਤੇ ਫਿਲਮੀ ਹਸਤੀ ਗੁਰਪ੍ਰੀਤ ਘੁੱਗੀ ਦਾ ਵੀ ਪਾਰਾ ਚੜ੍ਹ ਗਿਆ ਹੈ। ਉਨ੍ਹਾਂ ਨੇ ਆਪਣਾ ਗੁੱਸਾ ਕੇਜਰੀਵਾਲ ‘ਤੇ ਉਤਾਰਦਿਆਂ ਕਿਹਾ ਹੈ ਕਿ ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫੀ ਮੰਗਣ ‘ਤੇ ਇਹ ਗੱਲ ਸਾਫ ਹੋ ਗਈ ਹੈ ਕਿ ਉਨ੍ਹਾਂ ਨੇ ਵੋਟ ਦੀ ਰਾਜਨੀਤੀ ਲਈ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ‘ਚ ਨਸ਼ਿਆਂ ਦਾ ਮੁੱਦਾ ਉਭਾਰਨ ਲਈ ਪਾਰਟੀ ਦੇ ਹਜ਼ਾਰਾਂ ਵਾਲੰਟੀਅਰਾਂ ਦੀ ਦੁਰਵਰਤੋਂ ਕੀਤੀ ਹੈ,ਇਸ ਲਈ ਉਨ੍ਹਾਂ ਨੂੰ ਪੰਜਾਬ ਦੀ ਲੀਡਰਸ਼ਿਪ ਸਮੇਤ ਸਾਰੇ ਵਾਲੰਟੀਅਰਾਂ ਤੋਂ ਵੀ ਮੁਆਫੀ ਮੰਗਣੀ ਚਾਹੀਦੀ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਮੁਆਫੀ ਮੰਗ ਕੇ ਸਾਫ ਕਰ ਦਿੱਤਾ ਹੈ ਕਿ ਉਹ ਝੂਠ ਦੀ ਸਿਆਸਤ ਕਰਕੇ ਜਨਤਾ ਨਾਲ ਠਗੀ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਦੇ ਲੋਕ ਕੇਜਰੀਵਾਲ ਨੂੰ ਕਦੇ ਮੁਆਫ ਨਹੀਂ ਕਰਨਗੇ

Leave a Reply

Your email address will not be published. Required fields are marked *

%d bloggers like this: