ਆਸ਼ਾ ਤੇ ਮਿੱਡ ਡੇ ਮੀਲ ਵਰਕਰਾਂ ਨੇ ਸਰਕਾਰ ਦਾ ਫੂਕਿਆ ਪੁਤਲਾ

ss1

ਆਸ਼ਾ ਤੇ ਮਿੱਡ ਡੇ ਮੀਲ ਵਰਕਰਾਂ ਨੇ ਸਰਕਾਰ ਦਾ ਫੂਕਿਆ ਪੁਤਲਾ

4mlp003ਮੁੱਲਾਂਪੁਰ ਦਾਖਾ, 4 ਨਵੰਬਰ(ਮਲਕੀਤ ਸਿੰਘ)  ਆਸ਼ਾ ਵਰਕਰ ਫੈਸਿਲੀਟੇਟਰ ਅਤੇ ਮਿੱਡ ਡੇ ਮੀਲ ਵਰਕਰਾਂ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਸੁਖਦੀਪ ਮੋਹੀ ਅਤੇ ਰਣਜੀਤ ਕੌਰ ਮੋਰਕਰੀਮਾ ਦੀ ਅਗਵਾਈ ਹੇਠ ਸਥਾਨਕ ਮੁੱਖ ਚੌਂਕ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰਾਂ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ।

     ਇਸ ਮੌਕੇ ਪ੍ਰਧਾਨ ਸੁਖਦੀਪ ਕੌਰ ਅਤੇ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਸਕੀਮ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਸਰਕਾਰੀ ਕਰਮਚਾਰੀਆਂ ਦੀ ਤਰਾਂ ਪੂਰੀਆਂ ਸਹੂਲਤਾਂ ਦਿੱਤੀਆਂ ਜਾਣ । ਉਹਨਾਂ ਕਿਹਾ ਕਿ ਮੁਹਾਲੀ ਵਿਖੇ ਸੰਘਰਸ਼ ਕਰ ਰਹੀਆਂ ਆਸ਼ਾ ਵਰਕਰਾਂ ਤੇ ਪੁਲਿਸ ਨੇ ਅੰਨੇਵਾਹ ਡਾਂਗਾ ਵਰਾਕੇ ਸੂਬੇ ਅੰਦਰ ਤਾਨਾਸ਼ਾਹੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ । ਇਸ ਮੌਕੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਦੱਸਿਆ ਕਿ ਸਕੀਮ ਤਹਿਤ ਕੰਮ ਕਰ ਰਹੀਆਂ ਵਰਕਰਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ 4 ਨਵੰਬਰ ਤੋਂ 15 ਨਵੰਬਰ ਤੱਕ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਅਰਥੀ ਫੂਰ ਮੁਜਾਹਰੇ ਕੀਤੇ ਜਾਣਗੇ । ਉਹਨਾਂ ਆਸ਼ਾ ਵਰਕਰਾਂ ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਸੀਟੂ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਸੁਰਜੀਤ ਸਿੰਘ ਹਿੱਸੋਵਾਲ, ਚਰਨਜੀਤ ਸਿੰਘ ਹਿੰਮਾਯੂਪੁਰਾਅਮਰਜੀਤ ਸਿੰਘ, ਹਰਾਪਲ ਸਿੰਘ, ਪ੍ਰਧਾਨ ਚਰਨਜੀਤ ਕੌਰ ਬੋਪਾਰਾਏ , ਬਲਜੀਤ ਕੌਰ ਚੌਕੀਮਾਨ, ਸਰਬਜੀਤ ਕੌਰ ਅਕਾਲਗੜ, ਗੁਰਪ੍ਰੀਤ ਕੌਰ ਜੋਹਲਾਂ, ਬਲਾਕ ਪ੍ਰਧਾਨ ਗੁਰਪ੍ਰੀਤ ਕੌਰ ਆਦਿ ਹਾਜਰ ਸਨ ।

Share Button

Leave a Reply

Your email address will not be published. Required fields are marked *