ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਆਜ਼ਾਦੀ ਸੰਗਰਾਮ ‘ਚ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਜਾਣੇ-ਅਣਜਾਣੇ ਦੇਸ਼ ਭਗਤਾਂ ਤੇ ਸਾਨੂੰ ਮਾਣ ਹੈ – ਭੁਪਿੰਦਰ ਸਿੰਘ

ਆਜ਼ਾਦੀ ਸੰਗਰਾਮ ‘ਚ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਜਾਣੇ-ਅਣਜਾਣੇ ਦੇਸ਼ ਭਗਤਾਂ ਤੇ ਸਾਨੂੂੰ ਮਾਣ ਹੈ – ਭੁਪਿੰਦਰ ਸਿੰਘ

ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹਾ ਬਰਨਾਲਾ ਵਿਖੇ 70ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ

16-3 (1) 16-3 (2)

ਬਰਨਾਲਾ, 15 ਅਗਸਤ (ਡਾ. ਓਮੀਤਾ)ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਜਾਣੇ-ਅਣਜਾਣੇ ਦੇਸ਼ ਭਗਤਾਂ ਤੇ ਸਾਨੂੂੰ ਮਾਣ ਹੈ ਜਿਨ੍ਹਾਂ ਦੀਆਂ ਕੁਰਬਾਨੀਆ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨ੍ਹਾਂ ਦੀ ਕੁਰਬਾਨੀ ਸਦਕਾ ਹੀ ਸਾਡਾ ਮੁਲਕ ਅੱਜ ਸੁਤੰਤਰ ਤੇ ਲੋਕਤੰਤਰਿਕ ਹਸਤੀ ਦਾ ਮਾਲਕ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਭੁਪਿੰਦਰ ਸਿੰਘ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਦੀ 70ਵੇ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਆਪਣੇ ਭਾਸਣ ਦੋਰਾਨ ਕੀਤਾ।

ਸ. ਭੁਪਿੰਦਰ ਸਿੰਘ ਰਾਏ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜੇਕਰ ਸਾਡੇ ਮਹਾਨ ਸ਼ਹੀਦ ਆਪਣੀਆਂ ਕੁਰਬਾਨੀਆਂ ਨਾ ਦਿੰਦੇ ਅਤੇ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਪਰਜਾ ਮੰਡਲ ਅਤੇ ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਨਾ ਚੱਲਦੀਆਂ ਤਾਂ ਸ਼ਾਇਦ ਆਜ਼ਾਦੀ ਸਾਨੂੰ ਨਸੀਬ ਨਾ ਹੁੰਦੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਕੀਤੀਆਂ ਅਤੇ ਆਜ਼ਾਦੀ ਤੋਂ ਮਗਰੋਂ ਦੇਸ਼ ਨੂੰ ਅਨਾਜ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੀ ਪੰਜਾਬੀ ਕਿਸਾਨਾਂ ਦਾ ਹੀ ਸਭ ਤੋਂ ਵੱਡਾ ਯੋਗਦਾਨ ਰਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ ਰੂਰਲ ਮਿਸ਼ਨ ਅਧੀਨ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 60 ਕਰੋੜ ਰੁਪਏ ਦੀ ਰਾਸੀ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਅਰਬਨ ਮਿਸ਼ਨ ਸਕੀਮ ਅਧੀਨ 35.33 ਕਰੋੜ ਰੁਪਏ ਦੀ ਰਾਸ਼ੀ ਨਾਲ ਸਹਿਰਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 58 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਵਿੱਚ ਨਵੀਆਂ ਵਾਟਰ ਸਪਲਾਈ ਸਕੀਮਾਂ ਚਲਾਈਆਂ ਗਈਆਂ ਹਨ। ਇਸ ਤੋ ਇਲਾਵਾ 40 ਕਰੋੜ ਰੁਪਏ ਦੀ ਲਾਗਤ ਨਾਲ ਜਿਲ੍ਹੇ ਦੇ ਵੱਖ-ਵੱਖ ਸਹਿਰਾਂ ਵਿੱਚ ਸੀਵਰੇਜ ਪਾਇਆ ਗਿਆ ਹੈ ਅਤੇ ਬਰਨਾਲਾ ਵਿਖੇ 11.50 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਵੀ ਉਸਾਰੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮਾਗਮ ਵਿੱਚ ਸ਼ਾਮਲ ਗਰੀਬ ਲੋੜਵੰਦਾਂ ਨੂੰ ਰੈਡ ਕਰਾਸ ਬਰਨਾਲਾ ਵੱਲੋਂ 10 ਟਰਾਈ ਸਾਈਕਲ ਅਤੇ 33 ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 52 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

ਅੱਜ ਦੇ ਇਸ ਸਮਾਰੋਹ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਗੁਰਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਹੋਈ ਸ਼ਾਨਦਾਰ ਪਰੇਡ ਤੇ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ ਦੀਆਂ 2 ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਅਤੇ ਹੋਮ ਗਾਰਡਜ਼ ਦੀ ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਸਕਾਊਟਸ ਤੇ ਗਾਈਡ ਤੇ ਪੁਲਿਸ ਅਤੇ ਵਿਦਿਆਰਥੀਆਂ ਦੇ ਬੈਂਡ ਨੇ ਹਿੱਸਾ ਲਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਰੋਹ ਦੇ ਅਖੀਰ ਵਿੱਚ ਵਿਦਿਆਰਥੀਆਂ ਵੱਲੋਂ ਕੌਮੀ ਗਾਣ ਦਾ ਗਾਇਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾ/ ਕਾਲਜਾ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ।

ਇਸ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦਿਹਾਤੀ ਸ. ਪਰਮਜੀਤ ਸਿੰਘ ਖ਼ਾਲਸਾ, ਉਪ ਚੇਅਰਮੈਨ ਪੇਡਾ ਸ. ਕੁਲਵੰਤ ਸਿੰਘ ਕੰਤਾ, ਚੇਅਜਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਸਹਿਰੀ ਸ੍ਰੀ ਸੰਜੀਵ ਸ਼ੌਰੀ, ਉਪ ਪ੍ਰਧਾਨ ਭਾਜਪਾ ਸਟੇਟ ਮੈਡਮ ਅਰਚਨਾ ਦੱਤ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਮੀਤ ਸਿੰਘ ਹੰਡਾਇਆ, ਇੰਜ. ਗੁਰਜਿੰਦਜਰ ਸਿੰਘ ਸਿੱਧੂ, ਸ. ਭੋਲਾ ਸਿੰਘ ਵਿਰਕ, ਵੀਰਇੰਦਰ ਸਿੰਘ ਜੈਲਦਾਰ, ਮੰਗਲ ਸਰਮਾਂ, ਹਰਪਾਲਇੰਦਰ ਸਿੰਘ ਰਾਹੀ, ਗੁਰਜੀਤ ਸਿੰਘ ਖੁੱਡੀ, ਨਿਰਮਲ ਸਿੰਘ ਖੁੱਡੀ, ਜਥੇਦਾਰ ਜਰਨੈਲ ਸਿੰਘ ਭੋਤਨਾ, ਚੇਅਰਮੈਨ ਮਾਰਕਿਟ ਕਮੇਟੀ ਮਹਿਲਕਲਾਂ, ਅਜੀਤ ਸਿੰਘ ਕੁਤਬਾ, ਰਘੂਬੀਰ ਪ੍ਰਕਾਸ ਗਰਗ, ਬੀਬੀ ਅਜਾਇਬ ਕੌਰ ਭੋਤਨਾ, ਪਰਵਿੰਦਰ ਸਿੰਘ ਖੁਰਮੀ, ਹਰਜਿੰਦਰ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਸ. ਹਰਪਾਲ ਸਿੰਘ, ਐਸ.ਐਸ.ਪੀ. ਸ. ਗੁਰਪ੍ਰੀਤ ਸਿੰਘ ਤੂਰ, ਮੈਡਮ ਨਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਨਦੀਪ ਬਾਂਸਲ, ਵਧੀਕ ਸੈਸ਼ਨ ਜੱਜ ਸ. ਸੁਖਦੇਵ ਸਿੰਘ, ਵਧੀਕ ਸੈਸ਼ਨ ਜੱਜ ਸ. ਅਜੈਬ ਸਿੰਘ, ਸੀ ਜੇ ਐਮ-ਕਮ-ਸੱਕਤਰ ਲੀਗਲ ਐਡ ਸ੍ਰੀ ਅਮਿਤ ਮਲੱਣ, ਐਸ.ਡੀ.ਐਮ. ਅਮਰਬੀਰ ਸਿੰਘ ਸਿੱਧੂ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਅਤੇ ਸਮੁੱਚੇ ਪ੍ਰਸ਼ਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ, ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਅਧਿਆਪਕ, ਵਿਦਿਆਰਥੀ ਅਤੇ ਬਰਨਾਲਾ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਵਸਨੀਕ, ਹੋਰ ਵੱਡੀ ਗਿਣਤੀ ਸ਼ਖ਼ਸੀਅਤਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀਆਂ ਦੇ ਮੈਂਬਰ, ਸਰਪੰਚ ਪੰਚ ਅਤੇ ਮਿਊਂਸਪਲ ਕੌਂਸਲਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: