ਇਕਬਾਲ ਸਿੰਘ ਲਾਲਪੁਰਾ ਨੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੰਡਿਆ ਸਟੇਸ਼ਨਰੀ ਦਾ ਸਮਾਨ

ss1

ਇਕਬਾਲ ਸਿੰਘ ਲਾਲਪੁਰਾ ਨੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੰਡਿਆ ਸਟੇਸ਼ਨਰੀ ਦਾ ਸਮਾਨ
ਵਿਦਿਆਰਥੀਆਂ ਦੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੱਦਦ ਕਰਨ ਦਾ ਦਿੱਤਾ ਭਰੌਸਾ

img-20161206-wa0023ਸ਼੍ਰੀ ਅਨੰਦਪੁਰ ਸਾਹਿਬ, 6 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਇਕਬਾਲ ਸਿੰਘ ਲਾਲਪੁਰਾ (ਸ਼੍ਰੋਮਣੀ ਸਿੱਖ ਸਾਹਿਤਕਾਰ) ਮੀਤ ਪ੍ਰਧਾਨ ਬੀ ਜੇ ਪੀ ਪੰਜਾਬ ਨੇ ਪਿਛਲੇ ਦਿਨਾਂ ਤੋਂ ਵੱਖ-ਵੱਖ ਪਿੰਡਾਂ ਜਿਵੇਂ ਕਿ ਬਣੀ, ਗੰਗੂਵਾਲ, ਲਮਲੈਹੜੀ, ਜੱਜਰ, ਨਾਨੋਵਾਲ, ਤਾਰਾਪੁਰ, ਥੱਪਲ, ਲੋਧੀਪੁਰ, ਮਜਾਰਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ। ਜਿਸ ਵਿੱਚ ਉਹਨਾਂ ਨੇ ਪ੍ਰਾਇਮਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਸਕੂਲਾਂ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਅਤੇ ਬੱਚਿਆਂ ਦੇ ਨਾਲ ਸਿੱਖਿਆ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਉਹਨਾਂ ਵੱਲੋ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਵੰਡਿਆ ਗਿਆ ਅਤੇ ਵਿਦਿਆਰਥੀਆਂ ਦੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਵੀ ਦਿੱਤਾ, ਇਸ ਤੋ ਇਲਾਵਾ ਉਹਨਾਂ ਵੱਲੋ ਪਿੰਡਾਂ ਦੇ ਲੋਕਾਂ ਤੋ ਪਿੰਡ ਦੀ ਸਮੱਸਿਆਵਾਂ ਬਾਰੇ ਵੀ ਪੁੱਛਿਆ ਗਿਆ । ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਵੱਲੋ ਊਹਨਾਂ ਦੇ ਇਸ ਕੰਮ ਦੀ ਕਾਫੀ ਸ਼ਾਲਾਘਾ ਕੀਤੀ ਗਈ।

Share Button

Leave a Reply

Your email address will not be published. Required fields are marked *