ਇਤਿਹਾਸਕ ਹੋਵੇਗਾ ਕਿਸਾਨ ਮੁੱਦਿਆਂ ਤੇ ‘ਆਪ’ ਦਾ 16 ਮਈ ਬਾਦਲ ਦੀ ਕੋਠੀ ਦਾ ਘਿਰਾਓ ਆਪ ਆਗੂ

ss1

ਇਤਿਹਾਸਕ ਹੋਵੇਗਾ ਕਿਸਾਨ ਮੁੱਦਿਆਂ ਤੇ ‘ਆਪ’ ਦਾ 16 ਮਈ ਬਾਦਲ ਦੀ ਕੋਠੀ ਦਾ ਘਿਰਾਓ ਆਪ ਆਗੂ
ਪੰਜਾਬ ਨੂੰ ਹਨੇਰੇ ਵੱਲ ਧੱਕ ਰਿਹਾ ਹੈ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ
ਰੋਜ਼ਾਨਾ ਕਰਜ਼ੇ ਦੇ ਭਾਰ ਥੱਲੇ ਦੱਬ ਕੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਤ ਪੰਜਾਬ ਦਾ ਕਿਸਾਨ

11-17 (1)
ਭਦੌੜ 11 ਮਈ (ਵਿਕਰਾਂਤ ਬਾਂਸਲ) ਆਮ ਆਦਮੀ ਪਾਰਟੀ ਵੱਲੋਂ ਬੀਤੇ ਸਮੇਂ ਦੌਰਾਨ ਬਾਦਲ ਸਰਕਾਰ ਵੱਲੋਂ 1200 ਹਜ਼ਾਰ ਕਰੋੜ ਦੇ ਕੀਤੇ ਗਏ ਅਨਾਜ ਘੋਟਾਲੇ ਅਤੇ ਹੋਰ ਵੱਖ-ਵੱਖ ਕਿਸਾਨ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਬਾਦਲ ਦੀ ਚੰਡੀਗੜ ਕੋਠੀ ਦਾ 16 ਮਈ ਨੂੰ ਕੀਤੇ ਜਾਣ ਵਾਲੇ ਘਿਰਾਓ ਵਿੱਚ ਸਰਕਲ ਭਦੌੜ ਤੋਂ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਮੂਲੀਅਤ ਕਰਨਗੇ, ਇਹ ਘਿਰਾਓ ਇਤਿਹਾਸਕ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਇੰਚਾਰਜ ਕੀਰਤ ਸਿੰਗਲਾ ਅਤੇ ਸੁਖਚੈਨ ਚੈਨਾ, ਯੂਥ ਵਿੰਗ ਸਰਕਲ ਇੰਚਾਰਜ ਸੁਖਦੀਪ ਸੋਹੀ ਮੱਝੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹਨਾਂ ਕਿਸਾਨਾਂ ਦੀ ਭਾਰੀ ਕਰਜ਼ਿਆਂ ਕਾਰਨ ਚਲ ਰਹੀਂ ਤਰਸਯੋਗ ਹਾਲਤ ਲਈ ਅਕਾਲੀ-ਬੀਜੇਪੀ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਕਿਹਾ ਕਿ ਬਾਦਲ ਨੇ ਪਿਛਲੇ 9 ਸਾਲਾਂ ਦੌਰਾਨ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਹੁਣ 2017 ਦੀਆਂ ਚੋਣਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ 1200 ਹਜ਼ਾਰ ਕਰੋੜ ਤੋਂ ਵੱਧ ਰਕਮ ਦਾ ਅਨਾਜ ਸਰਕਾਰੀ ਗੋਦਾਮਾਂ ਵਿੱਚੋਂ ਖੁਰਦ ਬੁਰਦ ਕਰਨ ਕਾਰਨ ਕਿਸਾਨ ਪੇਮੈਂਟ ਲਈ ਮੰਡੀਆਂ ਵਿੱਚ ਰੁਲਣ ਲਈ ਮਜ਼ਬੂਰ ਹੋਏ ਹਨ। ਉਨਾਂ ਅੱਗੇ ਕਿਹਾ ਕਿ ਅੱਜ ਰੋਜਾਨਾ ਕਰਜਿਆਂ ਦੇ ਭਾਰ ਥੱਲੇ ਦੱਬੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਜਿਸ ਤਰਾਂ ਪੰਜਾਬ ਵਿੱਚ ਮਾਫ਼ੀਆ ਅਤੇ ਲੋਟੂ ਸਿਸਟਮ ਚੱਲ ਰਿਹਾ ਹੈ, ਉਸ ਤੋਂ ਪੰਜਾਬ ਦੇ ਲੋਕ ਬਹੁਤ ਦੁਖੀ ਹਨ ਅਤੇ ਇਸ ਲੋਟੂ ਸਿਸਟਮ ਖਿਲਾਫ਼ ਰੋਸ ਜਾਹਰ ਕਰਨ ਲਈ ਆਪ ਪਾਰਟੀ ਦੀ ਸੂਬਾ ਲੀਡਰਸ਼ਿਪ ਵੱਲੋਂ ਸਾਂਸਦ ਭਗਵੰਤ ਮਾਨ, ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸੰਜੇ ਸਿੰਘ ਆਦਿ ਦੀ ਅਗਵਾਈ ਵਿੱਚ ਪੰਜਾਬ ਨੂੰ ਹਨੇਰੇ ਵੱਲ ਧੱਕ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਘਿਰਾਉ ਲਈ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਭਾਰੀ ਗਿਣਤੀ ਵਿੱਚ ਆਪ ਵਰਕਰ ਸ਼ਮੂਲੀਅਤ ਕਰਨਗੇ।

Share Button

Leave a Reply

Your email address will not be published. Required fields are marked *