ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Aug 8th, 2020

ਇਮਲੀ ਨਾਲ ਲਿਆਓ ਚਿਹਰੇ ‘ਤੇ ਨਿਖਾਰ

ਇਮਲੀ ਨਾਲ ਲਿਆਓ ਚਿਹਰੇ ‘ਤੇ ਨਿਖਾਰ

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੁੰਦਾ। ਮਿੱਟੀ-ਘੱਟੇ ਕਾਰਨ ਚਮੜੀ ਨੂੰ ਕਾਲੇ ਦਾਗ ਧੱਬਿਆਂ, ਝੁਰੜੀਆਂ ਅਤੇ ਛਾਈਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕ ਪਤਾ ਨਹੀਂ ਕਿਹੜੇ ਕਿਹੜੇ ਉਪਾਅ ਵਰਤਦੇ ਹਨ।
ਤੁਹਾਡੀਆਂ ਇਨ੍ਹਾਂ ਸਮੱਸਿਆਵਾਂ ਲਈ ਤੁਹਾਨੂੰ ਖਾਸ ਮਿਹਨਤ ਕਰਨ ਦੀ ਜ਼ਰੂਰਤ ਨਹੀਂ। ਤੁਸੀਂ ਇਸ ਲਈ ਇਮਲੀ ਦਾ ਫੇਸ ਸਕਰੱਬ ਲਾ ਸਕਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਇਮਲੀ ਚਿਹਰੇ ਦੀ ਖੂਬਸੂਰਤੀ ਵਧਾਉਣ ਦਾ ਕੰਮ ਕਰਦੀ ਹੈ। ਇਸ ਨਾਲ ਮੁਰਝਾਈ ਚਮੜੀ ਚਮਕਦਾਰ ਬਣ ਜਾਂਦੀ ਹੈ।
ਜ਼ਰੂਰੀ ਸਾਮਾਨ- ਇੱਕ ਚਮਚ ਇਮਲੀ, ਇੱਕ ਕੋਲੀ ਪਾਣੀ, ਇੱਕ ਚਮਚ ਨਮਕ, ਹੋਮਮੇਡ ਇਮਲੀ।
ਸਕਰੱਬ ਬਣਾਉਣ ਦਾ ਤਰੀਕਾ-ਇਮਲੀ ਨੂੰ ਗਰਮ ਪਾਣੀ ਵਿੱਚ ਕੁਝ ਦੇਰ ਲਈ ਭਿਉਂ ਕੇ ਰੱਖੋ। ਕੁਝ ਦੇਰ ਬਾਅਦ ਇਸ ਦਾ ਗੁੱਦਾ ਕੱਢ ਕੇ ਗੁਠਲੀਆਂ ਨੂੰ ਵੱਖਰਾ ਕਰ ਲਓ। ਇਸ ਵਿੱਚ ਨਮਕ ਮਿਲਾ ਕੇ ਪੇਸਟ ਤਿਆਰ ਕਰ ਲਓ। ਇਸ ਸਕਰੱਬ ਨੂੰ ਚਿਹਰੇ ‘ਤੇ ਲਾ ਕੇ ਹਲਕੇ ਹੱਥਾਂ ਨਾਲ ਗੋਲਦਾਰ ਆਕਾਰ ਵਿੱਚ ਰਗੜੋ। ਇੱਕ ਮਿੰਟ ਮਾਲਿਸ਼ ਕਰਨ ਤੋਂ ਬਾਅਦ ਇਸ ਨੂੰ ਸੁੱਕਣ ਤੱਕ ਲਾ ਕੇ ਰੱਖੋ। ਸੁੱਕਣ ਤੋਂ ਬਾਅਦ ਠੰਢੇ ਪਾਣੀ ਨਾਲ ਧੋ ਲਵੋ। ਇਸ ਨਾਲ ਮਰੀ ਹੋਈ ਚਮੜੀ ਦੂਰ ਹੋਵੇਗੀ ਅਤੇ ਦਾਗ ਧੱਬੇ ਵੀ ਮਿਟ ਜਾਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: