ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਪੁਛਿਆ ਜਥੇਦਾਰ ਗਿ:ਮੱਲ ਸਿੰਘ ਦਾ ਹਾਲ ਚਾਲ

ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਪੁਛਿਆ ਜਥੇਦਾਰ ਗਿ:ਮੱਲ ਸਿੰਘ ਦਾ ਹਾਲ ਚਾਲ
ਸੰਗਤਾਂ ਦੀਆਂ ਅਰਦਾਸਾਂ ਸਦਕਾ ਹੀ ਅੱਜ ਮੈਂ ਪੂਰੀ ਤਰਾਂ ਤੰਦਰੁਸਤ ਹਾਂ:-ਗਿ:ਮੱਲ ਸਿੰਘ

26-27
ਸ਼੍ਰੀ ਅਨੰਦਪੁਰ ਸਾਹਿਬ, 26 ਅਗਸਤ(ਦਵਿੰਦਰਪਾਲ ਸਿੰਘ/ਅੰਕੁਸ਼): ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਹੋਏ ਸਿਰ ਦੀ ਨਾੜੀ ਦੇ ਅਪ੍ਰੇਸ਼ਨ ਤੋਂ ਬਾਅਦ ਗਿ:ਮੱਲ ਸਿੰਘ ਦਾ ਹਾਲ ਪੁੱਛਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸੇ ਤਰਾਂ ਅੱਜ ਇਸਤਰੀ ਸਤਿਸੰਗ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀਆਂ ਬੀਬੀਆਂ ਵੀ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ ਦਾ ਹਾਲ ਚਾਲ ਪੁਛਣ ਲਈ ਪੁੱਜੀਆਂ। ਜਿੱਥੇ ਇਸ ਤੋ ਪਹਿਲਾਂ ਸਚਖੰਡ ਸ਼ੀz ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿ:ਜਗਤਾਰ ਸਿੰਘ, ਸਕੱਤਰ ਸ਼੍ਰੋਮਣੀ ਕਮੇਟੀ ਮਨਜੀਤ ਸਿੰਘ, ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿ:ਫੂਲਾ ਸਿੰਘ, ਬਾਬਾ ਬਲਬੀਰ ਸਿੰਘ ਜਥੇਦਾਰ ਬੁੱਢਾ ਦੱਲ, ਗਿ:ਗੁਰਬਚਨ ਸਿੰਘ, ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਮੈਂਬਰ ਪਾਰਲੀਮੈਂਟ ਪ੍ਰੋਫ:ਪ੍ਰੇਮ ਸਿੰਘ ਚੰਦੂਮਾਜਰਾ, ਜੱਥੇ:ਹਰਨਾਮ ਸਿੰਘ ਧੁੰਮਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਬਲਵਿੰਦਰ ਸਿੰਘ ਸੈਕਟਰੀ ਧਰਮ ਪ੍ਰਚਾਰ, ਸੰਤ ਭਾਗ ਸਿੰਘ, ਸੰਤ ਗੁਰਬਚਨ ਸਿੰਘ ਸਮੇਤ ਕੌਮ ਦੀਆਂ ਅਹਿਮ ਸ਼ਖਸ਼ੀਅਤਾਂ ਨੇ ਸਿੰਘ ਸਾਹਿਬ ਨਾਲ ਮੁਲਾਕਾਤ ਕੀਤੀ ਉਥੇ ਅੱਜ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਅਤੇ ਸਭਾ ਦੀਆਂ ਬੀਬੀਆਂ ਨੇ ਵੀ ਸਿੰਘ ਸਾਹਿਬ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਇਸ ਮੌਕੇ ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: