ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਇਹ ਫਲ ਕਰਦੇ ਹਨ ਬਲੱੜ ਪ੍ਰੈਸ਼ਰ ਕੰਟਰੋਲ

ਇਹ ਫਲ ਕਰਦੇ ਹਨ ਬਲੱੜ ਪ੍ਰੈਸ਼ਰ ਕੰਟਰੋਲ

ਕੀਵੀ

ਕੀਵੀ ਇਕ ਸੁਆਦੀ ਫਲ ਹੈ, ਜੋ ਪਾਚਨ ‘ਚ ਸੁਧਾਰ ਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਚਮੜੀ ਨੂੰ ਵੀ ਸਿਹਤਮੰਦ ਰੱਖਦਾ ਹੈ। ਜੇ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਇਸ ਦਾ ਸੇਵਨ ਫ਼ਾਇਦੇਮੰਦ ਹੈ। ਕੀਵੀ ਐਂਟੀਆਕਸੀਡੈਂਟ ਨਾਲ ਭਰਪੂਰ ਹੈ। ਇਕ ਅਧਿਐਨ ਮੁਤਾਬਕ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਦਿਨ ‘ਚ ਤਿੰਨ ਕੀਵੀ ਫਲਾਂ ਦਾ ਸੇਵਨ ਕਰੋ। ਇਸ ਨਾਲ ਹਾਈ ਬਲੱਡ ਪ੍ਰੈਸ਼ਰ, ਸਟਰੋਕ, ਦਿਲ ਦੇ ਦੌਰੇ ਆਦਿ ਜਿਹੇ ਖ਼ਤਰਿਆਂ ਨੂੰ ਰੋਕਣ ‘ਚ ਮਦਦ ਮਿਲੇਗੀ।

ਤਰਬੂਜ਼

ਤਰਬੂਜ਼ ਸੁਆਦ ਦੇ ਨਾਲ-ਨਾਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਗਰਮੀਆਂ ‘ਚ ਰੋਜ਼ਾਨਾ ਇਸ ਦਾ ਸੇਵਨ ਕਰ ਸਕਦੇ ਹੋ ਅਤੇ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ, ਕਿਉਂਕਿ ਇਸ ‘ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਤਰਬੂਜ਼ ਐਂਟੀਆਕਸੀਡੈਂਟ ਅਤੇ ਵਿਟਾਮਿਨ-ਸੀ ਨਾਲ ਵੀ ਭਰਪੂਰ ਹੁੰਦਾ ਹੈ।

ਅੰਬ

ਗਰਮੀਆਂ ਦਾ ਮੌਸਮ ਅੰਬਾਂ ਦਾ ਮੌਸਮ ਹੈ। ਅੰਬ ਪੋਟਾਸ਼ੀਅਮ ਨਾਲ ਭਰਪੂਰ ਹੁੰਦੇ ਹਨ, ਇਸ ਲਈ ਇਸ ਨੂੰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਆਦਰਸ਼ ਫਲ ਮੰਨਿਆ ਜਾਂਦਾ ਹੈ।

ਸਟ੍ਰੋਬਰੀ

ਸਟ੍ਰੋਬਰੀ ਦਾ ਰੰਗ ਦੇਖਦਿਆਂ ਹੀ ਖ਼ੁਸ਼ੀ ਮਹਿਸੂਸ ਹੋਣ ਲਗਦੀ ਹੈ ਅਤੇ ਇਹ ਖਾਣ ‘ਚ ਵੀ ਸੁਆਦ ਹੁੰਦੀ ਹੈ। ਤੁਸੀਂ ਇਸ ਦਾ ਸੇਵਨ ਸਟ੍ਰੋਬਰੀ ਸ਼ੇਕ ਬਣਾ ਕੇ ਵੀ ਕਰ ਸਕਦੇ ਹੋ। ਸਟ੍ਰੋਬਰੀ ਐਂਟੀਆਕਸੀਡੈਂਟ, ਵਿਟਾਮਿਨ-ਸੀ ਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ। ਇਸ ‘ਚ ਪੋਟਾਸ਼ੀਅਮ ਦੀ ਮੌਜੂਦਗੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਕਾਰਗਰ ਹੁੰਦੀ ਹੈ।

ਕੇਲਾ

ਕੇਲਾ ਇਕ ਆਮ ਫਲ ਹੈ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੋਟਾਸ਼ੀਅਮ ਅਹਿਮ ਭੂਮਿਕਾ ਨਿਭਾਉਂਦਾ ਹੈ ਤੇ ਕੇਲਾ ਪੋਟਾਸ਼ੀਅਮ ਦਾ ਅਹਿਮ ਸਰੋਤ ਹੈ। ਇਸ ਦੇ ਸੇਵਨ ਨਾਲ ਤੁਸੀਂ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖ ਸਕਦੇ ਹੋ।

Leave a Reply

Your email address will not be published. Required fields are marked *

%d bloggers like this: