ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jul 6th, 2020

ਇੰਗਲੈਂਡ ‘ਚ 1 ਜੂਨ ਤੋਂ ਖੁੱਲ੍ਹਣਗੇ ਸਕੂਲ : ਬੋਰਿਸ ਜਾਨਸਨ

ਇੰਗਲੈਂਡ ‘ਚ 1 ਜੂਨ ਤੋਂ ਖੁੱਲ੍ਹਣਗੇ ਸਕੂਲ : ਬੋਰਿਸ ਜਾਨਸਨ

ਲੰਡਨ (ਰਾਜਵੀਰ ਸਮਰਾ): ਯੂ.ਕੇ ਵਿਚ ਫੈਲੀ ਕੋਵਿਡ-19 ਮਹਾਮਾਰੀ ਦੇ ਵਿਚ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਕ ਮਹੱਤਵਪੂਰਣ ਐਲਾਨ ਕੀਤਾ।ਐਲਾਨ ਮੁਤਾਬਕ ਦੇਸ਼ ਵਿਚ ਪ੍ਰਾਇਮਰੀ ਸਕੂਲ 1 ਜੂਨ ਨੂੰ ਖੋਲ੍ਹ ਦਿੱਤੇ ਜਾਣਗੇ। ਉਹਨਾਂ ਨੇ ਕਿਹਾ ਹੈ ਕਿ ਦੇਸ਼ ਦੀ ਅਰਥਵਿਵਸਥਾ ਨੂੰ ਸ਼ੁਰੂ ਕਰਨ ਵੱਲ ਇਹ ਪਹਿਲਾ ਕਦਮ ਹੈ।ਇਸ ਦੇ ਨਾਲ ਹੀ ਜਾਨਸਨ ਨੇ ਆਪਣੇ ਸਾਥੀ ਅਤੇ ਸਲਾਹਕਾਰ ਡੌਮਿਨਿਕ ਕਮਿੰਗਸ ਦੇ ਕਥਿਤ ਕੋਰੋਨਾਵਾਇਰਸ ਲਾਕਡਾਊਨ ਉਲੰਘਣਾ ‘ਤੇ ਖੁੱਲ੍ਹ ਕੇ ਉਹਨਾਂ ਦਾ ਸਮਰਥਨ ਕੀਤਾ ਹੈ। ਇਸ ਕਾਰਨ ਉਹਨਾਂ ਨੂੰ ਖੁਦ ਆਲੋਚਨਾਵਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

1 ਜੂਨ ਤੋਂ ਖੁੱਲ੍ਹਣਗੇ ਪ੍ਰਾਇਮਰੀ ਸਕੂਲ
ਜਾਨਸਨ ਨੇ ਐਲਾਨ ਕੀਤਾ,”ਪ੍ਰਾਇਮਰੀ ਸਕੂਲ ਦੀਆ ਕਲਾਸਾਂ 1 ਜੂਨ ਤੋਂ ਸ਼ੁਰੂ ਹੋ ਜਾਣਗੀਆਂ। ਨਾਲ ਹੀ 15 ਜੂਨ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੈਕੰਡਰੀ ਵਿਦਿਆਰਥੀਆਂ ਲਈ ਕੁਝ ‘ਕੰਟੈਕਟ’ ਸ਼ੁਰੂ ਕੀਤਾ ਜਾਵੇਗਾ।” ਉਹਨਾਂ ਨੇ ਕਿਹਾ ਕਿ ਅਜਿਹਾ ਦੂਜੇ ਦੇਸ਼ਾਂ ਵਿਚ ਵੀ ਕੀਤਾ ਗਿਆ ਹੈ ਅਤੇ ਉਸੇ ਤਰ੍ਹਾਂ ਵਿਦਿਆਰਥੀਆਂ ਨੂੰ ਵਾਪਸ ਕਲਾਸ ਵਿਚ ਭੇਜਣਾ ਸ਼ੁਰੂ ਕਰਨ ਦੀ ਲੋੜ ਹੈ। ਉਹਨਾਂ ਨੇ ਸਾਫ ਕੀਤਾ ਕਿ ਸਰਕਾਰ ਯੂਨੀਅਨਸ ਅਤੇ ਹੈੱਡ-ਟੀਚਰਸ ਨਾਲ ਇਸ ਸੰਬੰਧੀ ਰਾਏ ਲੈਂਦੀ ਰਹੇਗੀ।

ਕਮਿੰਗਸ ਬਾਰੇ ਦਿੱਤੀ ਇਹ ਸਫਾਈ
ਡਾਊਨਿੰਗ ਸਟ੍ਰੀਟ ‘ਤੇ ਮੀਡੀਆ ਨੂੰ ਬ੍ਰੀਫ ਕਰਦਿਆਂ ਜਾਨਸਨ ਨੇ ਕਿਹਾ ਹੈ ਕਿ ਕਮਿੰਗਸ ਨੇ ਜ਼ਿੰਮੇਵਾਰੀ ਦੇ ਨਾਲ, ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਪਣਾ ਕੰਮ ਕੀਤਾ ਅਤੇ ਉਹਨਾਂ ਦਾ ਮੁੱਖ ਉਦੇਸ਼ ਕੋਰੋਨਾ ਨੂੰ ਫੈਲਣ ਤੋਂ ਰੋਕਣਾ ਅਤੇ ਜ਼ਿੰਦਗੀਆਂ ਬਚਾਉਣਾ ਸੀ। ਅਸਲ ਵਿਚ ਮਾਰਚ ਦੇ ਅਖੀਰ ਵਿਚ ਕਮਿੰਗਸ ਲੰਡਨ ਤੋਂ ਡਰਹਮ ਗਏ ਸਨ ਜਿਸ ਨੂੰ ਲੈਕੇ ਸਵਾਲ ਕੀਤੇ ਜਾ ਰਹੇ ਹਨ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਾਨਸਨ ਦਾ ਕਹਿਣਾ ਹੈਕਿ ਉਹਨਾਂ ਨੇ ਕਮਿੰਗਸ ਨਾਲ ਗੱਲ ਕੀਤੀ ਹੈ ਅਤੇ ਉਹ ਇਸ ਨਤੀਜੇ ‘ਤੇ ਪਹੁੰਚੇ ਹਨ ਕਿ ਕਮਿੰਗਸ ਨੇ ਇਕ ਪਿਤਾ ਦੇ ਤੌਰ ‘ਤੇ ਆਪਣੇ ਪਰਿਵਾਰ ਨੂੰ ਕੋਰੋਨਾ ਤੋਂ ਬਚਾਉਣ ਲਈ ਜੋ ਕੀਤਾ, ਉਸ ਲਈ ਉਹਨਾਂ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ। ਜਾਨਸਨ ਨੇ ਦਾਅਵਾ ਕੀਤਾ ਕਿ ਕਮਿੰਗਸ ਨੇ ਨਿਯਮਾਂ ਦੀ ਪਾਲਣਾ ਕੀਤੀ ਸੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: