ਇੰਗਲੈਂਡ ਤੋਂ ਪਰਤਿਆ ਨੌਜਵਾਨ ਦਿੱਲੀ ਏਅਰਪੋਰਟ ਤੇ ਹਿਰਾਸਤ ਵਿਚ ਲਿਆ

ss1

ਇੰਗਲੈਂਡ ਤੋਂ ਪਰਤਿਆ ਨੌਜਵਾਨ ਦਿੱਲੀ ਏਅਰਪੋਰਟ ਤੇ ਹਿਰਾਸਤ ਵਿਚ ਲਿਆ

ਇੰਗਲੈਂਡ ਤੋਂ ਆਏ ਇਕ ਸਿੱਖ ਨੌਜਵਾਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਮਗਲਵਾਰ ਤੜਕੇ ਰੋਕ ਲਿਆ। ਤਲਜੀਤ ਸਿੰਘ ਨਾਮ ਦਾ ਇਹ ਨੌਜਵਾਨ ਜੰਮੂ ਦਾ ਰਹਿਣ ਵਾਲਾ ਹੈ ਤੇ ਪਿਛਲੇ 9 ਸਾਲਾਂ ਤੋਂ ਇੰਗਲੈਂਡ ‘ਚ ਰਹਿ ਰਿਹਾ ਹੈ । ਨਿਊਜ਼ ਪੋਰਟਲ ਸਿੱਖ ਸਿਆਸਤ ਦੇ ਹਵਾਲੇ ਨਾਲ ਿੲਸ ਨੌਜਵਾਨ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਹੈ । ਇਸ ਨੌਜਵਾਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦਚਹਵਾਈ ਅੱਡੇ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬਾਅਦ ‘ਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਤਲਜੀਤ ਸਿੰਘ ਦੇ ਭਰਾ ਤਰਲੋਕ ਸਿੰਘ, ਜੋ ਕਿ ਹਵਾਈ ਅੱਡੇ ਦੇ ਰੱਖਿਆ ਦਰਵਾਜ਼ੇ ਦੇ ਬਾਹਰ ਖੜ੍ਹੇ ਆਪਣੇ ਭਰਾ ਦਾ ਇੰਤਜ਼ਾਰ ਕਰ ਰਹੇ ਸਨ, ਨੇ ਦੱਸਿਆ ਕਿ ਮੇਰੇ ਸਾਹਮਣੇ ਪੰਜਾਬ ਪੁਲਿਸ ਦੀਆਂ ਗੱਡੀਆਂ ਆਈਆਂ ਅਤੇ ਮੇਰੇ ਭਰਾ ਨੂੰ ਨਾਲ ਲੈ ਗਈਆਂ।”
ਤਰਲੋਕ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਨੇ ਉਨ੍ਹਾਂ ‘ਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ ਅਤੇ ਉਹ ਕੁਝ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਏ ਹਨ।

Share Button

Leave a Reply

Your email address will not be published. Required fields are marked *