ਇੰਸਪੈਕਟਰ ਪਰਦੀਪ ਮਗਰੋਂ ਐਸਪੀ ਬਿਕਰਮਜੀਤ ਨੂੰ ਹਾਈਕੋਰਟ ਤੋਂ ਰਾਹਤ

ਇੰਸਪੈਕਟਰ ਪਰਦੀਪ ਮਗਰੋਂ ਐਸਪੀ ਬਿਕਰਮਜੀਤ ਨੂੰ ਹਾਈਕੋਰਟ ਤੋਂ ਰਾਹਤ

ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲੇ ਵਿੱਚ ਘਿਰੇ ਇੰਸਪੈਕਟਰ ਪਰਦੀਪ ਸਿੰਘ ਮਗਰੋਂ ਸਾਬਕਾ ਐਸਪੀ ਬਿਕਰਮਜੀਤ ਨੂੰ ਵੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਐਸਪੀ ਬਿਕਰਮਜੀਤ ਦੀ ਗ੍ਰਿਫਤਾਰੀ ‘ਤੇ 21 ਮਈ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਇਸ ਬਾਰੇ ਜਵਾਬ ਤਲਬ ਕੀਤਾ ਹੈ।

ਕਾਬਲੇਗੌਰ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 25 ਜਨਵਰੀ ਨੂੰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਗਰੋਂ ਇਸ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਪੁਲਿਸ ਅਫਸਰਾਂ ਐਸਪੀ ਬਿਕਰਮਜੀਤ, ਇੰਸਪੈਕਟਰ ਅਮਰਜੀਤ ਕੁਲਾਰ ਤੇ ਇੰਸਪੈਕਟਰ ਪਰਦੀਪ ਸਿੰਘ ਨੇ ਗ੍ਰਿਫਤਾਰੀ ‘ਤੇ ਰੋਕ ਲਾਉਣ ਲਈ ਅਦਾਲਤ ਦਾ ਦਰ ਖੜਕਾਇਆ ਸੀ।

Share Button

Leave a Reply

Your email address will not be published. Required fields are marked *

%d bloggers like this: