Mon. Sep 23rd, 2019

ਇੱਕ ਵਾਰ ਫਿਰ ਘੱਗਰ ‘ਚ ਵਧਿਆ ਪਾਣੀ ਦਾ ਪੱਧਰ, ਲੋਕਾਂ ‘ਚ ਡਰ ਦਾ ਮਾਹੌਲ

ਇੱਕ ਵਾਰ ਫਿਰ ਘੱਗਰ ‘ਚ ਵਧਿਆ ਪਾਣੀ ਦਾ ਪੱਧਰ, ਲੋਕਾਂ ‘ਚ ਡਰ ਦਾ ਮਾਹੌਲ

ਸੰਗਰੂਰ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕੁਝ ਇਲਾਕਿਆਂ ‘ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਜਿਸ ਕਾਰਨ ਲੋਕਾਂ ਦੇ ਸਾਹ ਸੁੱਕੇ ਹੋਏ ਹਨ। ਉਧਰ ਸੰਗਰੂਰ ‘ਚ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ।

ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪਿੰਡ ਵਾਸੀ ਖੁਦ ਇਸ ਮੁਸੀਬਤ ਨਾਲ ਨਜਿੱਠਣ ਲਈ ਜੱਦੋ ਜਹਿਦ ਕਰ ਰਹੇ ਹਨ। ਕਿਸਾਨਾਂ ਦੀ ਬਹੁਤ ਸਾਰੀ ਫਸਲ ਬਰਬਾਦ ਹੋ ਰਹੀ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਮਹੀਨੇ ‘ਚ ਘੱਗਰ ‘ਚ ਪਏ ਪਾੜ ਕਾਰਨ ਪਾਣੀ ਕਿਸਾਨਾਂ ਦੇ ਖੇਤਾਂ ‘ਚ ਜਾ ਵੜਿਆ ਤੇ ਉਨ੍ਹਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਕਰਨ ਦੇ ਨਾਲ-ਨਾਲ ਲੋਕਾਂ ਦੇ ਘਰਾਂ ‘ਚ ਵੀ ਦਾਖਲ ਹੋ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪਈ ਸੀ।

Leave a Reply

Your email address will not be published. Required fields are marked *

%d bloggers like this: