‘ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਪ੍ਰਚਾਰ ਮੁਹਿੰਮ ਅੱਜ ਤੋਂ

ss1

‘ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਪ੍ਰਚਾਰ ਮੁਹਿੰਮ ਅੱਜ ਤੋਂ
-ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਤੇ ਭਲਾਈ ਕਾਰਜਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ, ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਵਿਆਪਕ ਪੱਧਰ ’ਤੇ ਜਨ ਪ੍ਰਚਾਰ ਮੁਹਿੰੰਮ ਮਿਤੀ 1 ਜੁਲਾਈ ਦਿਨ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਮੁਹਿੰਮ ਦਾ ਨਾਮ ‘ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਰੱਖਿਆ ਗਿਆ ਹੈ, ਜਿਸ ਤਹਿਤ ਵਿਸ਼ੇਸ਼ ਪ੍ਰਚਾਰ ਵਾਹਨਾਂ (ਵੈਨਾਂ) ਰਾਹੀਂ ਹਰੇਕ ਪਿੰਡ, ਵਾਰਡ ਅਤੇ ਸ਼ਹਿਰ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਸੰਬੰਧੀ ਪ੍ਰਚਾਰ ਵਾਹਨਾਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਸ ਰਿਆਤ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲਾ ਲੁਧਿਆਣਾ ਨੂੰ ਦੋ ਪ੍ਰਚਾਰ ਵਾਹਨ (ਵੈਨਾਂ) ਪ੍ਰਾਪਤ ਹੋਏ ਹਨ, ਜੋ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਤੇ ਦਾਖਾ ਦੇ ਪਿੰਡਾਂ ਨੂੰ ਕਵਰ ਕਰਨਗੇ। ਬਾਕੀ ਰਹਿੰੰਦੇ 12 ਵਿਧਾਨ ਸਭਾ ਹਲਕਿਆਂ ਲਈ ਪ੍ਰਚਾਰ ਵਾਹਨ ਜਲਦੀ ਹੀ ਪ੍ਰਾਪਤ ਹੋ ਜਾਣਗੇ। ਉਨਾਂ ਦੱਸਿਆ ਕਿ ਇਹ ਪ੍ਰਚਾਰ ਵਾਹਨ ਰੋਜ਼ਾਨਾ ਸ਼ਾਮ ਨੂੰ ਇੱਕ-ਇੱਕ ਪਿੰਡ ਵਿੱਚ ਪ੍ਰਚਾਰ ਪ੍ਰੋਗਰਾਮ ਪੇਸ਼ ਕਰਿਆ ਕਰਨਗੇ। ਹਰੇਕ ਪ੍ਰੋਗਰਾਮ ਤਹਿਤ ਤਿੰਨ ਘੰਟੇ ਦੀ ਪੇਸ਼ਕਾਰੀ ਦੌਰਾਨ ਦਰਸ਼ਕਾਂ ਨੂੰ ਜਿੱਥੇ ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ, ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਾਇਆ ਜਾਵੇਗਾ, ਉਥੇ ਪ੍ਰਸਿੱਧ ਪੰਜਾਬੀ ਧਾਰਮਿਕ ਫ਼ਿਲਮ ‘ਚਾਰ ਸਾਹਿਬਜ਼ਾਦੇੇ’ ਵੀ ਦਿਖਾਈ ਜਾਇਆ ਕਰੇਗੀ। ਇਨਾਂ ਪ੍ਰੋਗਰਾਮਾਂ ਦੌਰਾਨ ਪਹੁੰਚਣ ਵਾਲੇ ਦਰਸ਼ਕਾਂ ਲਈ ਚਾਹ, ਪਕੌੜੇ ਅਤੇ ਜਲੇਬੀ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾਇਆ ਕਰੇਗਾ। ਉਨਾਂ ਦੱਸਿਆ ਕਿ ਇਨਾਂ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਸਿਰੇ ਚਾੜਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵੱਲੋਂ ਜ਼ਿਲਾ ਪੱਧਰੀ, ਸਬ ਡਵੀਜ਼ਨ ਪੱਧਰੀ ਅਤੇ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *