ਇੱਕ ਸ਼ਾਮ ਸਰਕਾਰ ਦੇ ਨਾਮ ਮੁਹਿੰਮ ਦੀ ਹਲਕਾ ਤਲਵੰਡੀ ਸਾਬੋ ਵਿੱਚ ਹੋਈ ਸ਼ੁਰੂਆਤ

ss1

ਇੱਕ ਸ਼ਾਮ ਸਰਕਾਰ ਦੇ ਨਾਮ ਮੁਹਿੰਮ ਦੀ ਹਲਕਾ ਤਲਵੰਡੀ ਸਾਬੋ ਵਿੱਚ ਹੋਈ ਸ਼ੁਰੂਆਤ
ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਸਬੰਧੀ ਫਿਲਮਾਂ ਦੇ ਨਾਲ ਨਾਲ ਧਾਰਮਿਕ ਫਿਲਮਾਂ ਵੀ ਦਿਖਾਈਆਂ ਗਈਆਂ

??????????

ਤਲਵੰਡੀ ਸਾਬੋ, 3 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਚੋਣਾਂ-2017 ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ ਦੀ ਲੜੀ ਵਿੱਚ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਰਕਾਰ ਵੱਲੋਂ ਪਿਛਲੇ ਕਰੀਬ 9 ਸਾਲਾਂ ਤੋਂ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਸ਼ੁਰੂ ਕੀਤੇ ਸਮਾਜ ਭਲਾਈ ਦੇ ਕੰਮਾਂ ਤੋਂ ਜਾਣੂੰ ਕਰਵਾਉਣ ਦੇ ਮਕਸਦ ਨਾਲ ਪਿੰਡ ਪਿੰਡ ਜਾ ਕੇ ਫਿਲਮਾਂ ਦਿਖਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਇੱਕ ਸ਼ਾਮ ਸਰਕਾਰ ਦੇ ਨਾਮ ਦੀ ਹਲਕਾ ਤਲਵੰਡੀ ਸਾਬੋ ਵਿੱਚ ਵੀ ਰਸਮੀ ਤੌਰ ‘ਤੇ ਸ਼ੁਰੂਆਤ ਕਰ ਦਿੱਤੀ ਗਈ ਹੈ।
ਖੇਤਰ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਰੱਖੇ ਗਏ ਸ਼ੁਰੂਆਤੀ ਪ੍ਰੋਗਰਾਮ ਦੌਰਾਨ ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਉਪਲੱਬਧੀਆਂ ਦਰਸਾਉਂਦੀਆਂ ਫਿਲਮਾਂ ਦਿਖਾਉਣ ਦੇ ਨਾਲ-ਨਾਲ ਧਾਰਮਿਕ ਫਿਲਮ ਚਾਰ ਸਾਹਿਬਜਾਦੇ ਵੀ ਦਿਖਾਈ ਗਈ। ਉਕਤ ਮੁਹਿੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਜਸਵੀਰ ਸਿੰਘ ਪਥਰਾਲਾ ਨੇ ਹਲਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਕੀਤੀ। ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਪਿੰਡ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਖਾਲਸਾਈ ਸ਼ਾਨ ਦੀ ਪ੍ਰਤੀਕ ਖੇਡ ਗੱਤਕੇ ਦੇ ਜੌਹਰ ਦਿਖਾਏ।
ਇਸ ਮੌਕੇ ਵਿਧਾਇਕ ਦੇ ਪੀ ਏ ਜਸਵੀਰ ਪਥਰਾਲਾ ਤੇ ਅਕਾਲੀ ਆਗੂਆਂ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਹਲਕੇ ਦੇ ਸਾਰੇ ਪਿੰਡਾਂ ਅਤੇ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਿਛਲੇ 9 ਸਾਲਾਂ ਵਿੱਚ ਪਾਏ ਯੋਗਦਾਨ, ਸਰਕਾਰ ਵੱਲੋਂ ਆਰੰਭੀਆਂ ਸਮਾਜ ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਲਈ ਕੀਤੇ ਗਏ ਕਾਰਜਾਂ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਵਿਰਸੇ ਬਾਰੇ ਦੱਸਣ ਲਈ ਧਾਰਮਿਕ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਉੱਦਮ ਨਾਲ ਹਲਕੇ ਅੰਦਰ ਸ਼ੁਰੂ ਹੋਈ ਮੁਹਿੰਮ ਪ੍ਰਤੀ ਪਿੰਡਾਂ ਦੇ ਲੋਕਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਚੱਠਾ, ਟਰੱਕ ਯੂਨੀਅਨ ਪ੍ਰਧਾਨ ਅਵਤਾਰ ਮੈਨੂੰਆਣਾ, ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਅਕਾਲੀ ਦਲ ਸਰਕਲ ਪ੍ਰਧਾਨ ਬਲਵਿੰਦਰ ਗਿੱਲ, ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਚਿੰਟੂ ਜਿੰਦਲ ਆਦਿ ਤੋਂ ਇਲਾਵਾ ਪਿੰਡ ਦੀ ਪੰਚਾੲਤਿ ਤੇ ਨਗਰ ਵਾਸੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *