Sun. Jun 16th, 2019

ਈਵੀਐੱਮ ‘ਤੇ ਇਕਸੁਰ ਵਿਰੋਧੀ ਪਾਰਟੀਆਂ, ਖੜਕਾਉਣਗੀਆਂ ਸੁਪਰੀਮ ਕੋਰਟ ਦਾ ਦਰਵਾਜ਼ਾ

ਈਵੀਐੱਮ ‘ਤੇ ਇਕਸੁਰ ਵਿਰੋਧੀ ਪਾਰਟੀਆਂ, ਖੜਕਾਉਣਗੀਆਂ ਸੁਪਰੀਮ ਕੋਰਟ ਦਾ ਦਰਵਾਜ਼ਾ

ਵਿਰੋਧੀ ਪਾਰਟੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੀ ਭਰੋਸੇਯੋਗਤਾ ‘ਤੇ ਇਕ ਵਾਰ ਮੁੜ ਸ਼ੱਕ ਪ੍ਰਗਟਾਇਆ ਹੈ। ਐਤਵਾਰ ਨੂੰ ਐਲਾਨ ਕੀਤਾ ਗਿਆ ਕਿ ਘੱਟੋ-ਘੱਟ 50 ਫ਼ੀਸਦੀ ਵੀਵੀਪੈਟ (ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ) ਪਰਚੀਆਂ ਦੀ ਤਸਦੀਕ ਦੀ ਮੰਗ ਨੂੰ ਲੈ ਕੇ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਹਾਲਾਂਕਿ ਸੁਪਰੀਮ ਕੋਰਟ ਨੇ ਕੁਝ ਹੀ ਦਿਨ ਪਹਿਲਾਂ ਅਜਿਹੀ ਹੀ ਮੰਗ ਨੂੰ ਖ਼ਾਰਜ ਕਰਦਿਆਂ ਚੋਣ ਕਮਿਸ਼ਨ ਨੂੰ ਇਹ ਨਿਰਦੇਸ਼ ਦਿੱਤਾ ਸੀ ਕਿ ਹਰ ਸੰਸਦੀ ਹਲਕੇ ‘ਚ ਪੈਣ ਵਾਲੇ ਹਰੇਕ ਵਿਧਾਨ ਸਭਾ ਹਲਕੇ ਦੀਆਂ ਪੰਜ ਮਸ਼ੀਨਾਂ ਦੇ ਨਤੀਜਿਆਂ ਦਾ ਵੀਵੀਪੈਟ ਨਾਲ ਮਿਲਾਨ ਕੀਤਾ ਜਾਵੇ। ਪਹਿਲਾਂ ਇਹ ਹਰ ਵਿਧਾਨ ਸਭਾ ਹਲਕੇ ਵਿਚ ਇਕ ਹੀ ਸੀ।

ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਮੁੜ ਅਜਿਹੇ ਸਮੇਂ ਉਠਾਇਆ ਹੈ ਜਦੋਂ ਸੱਤ ਪੜਾਵਾਂ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਤਦਾਨ ਦਾ ਪਹਿਲਾ ਪੜਾਅ 11 ਅਪ੍ਰੈਲ ਨੂੰ ਨੇਪਰੇ ਚੜ੍ਹ ਚੁੱਕਾ ਹੈ। ਹੁਣ 18 ਅਪ੍ਰੈਲ ਨੂੰ ਦੂਜੇ ਪੜਾਅ ‘ਚ 13 ਸੂਬਿਆਂ ‘ਚ ਲੋਕ ਸਭਾ ਦੀਆਂ 97 ਸੀਟਾਂ ‘ਤੇ ਮਤਦਾਨ ਹੋਵੇਗਾ। ਐਤਵਾਰ ਨੂੰ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੇਲਗੂ ਦੇਸਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਦੀ ਅਗਵਾਈ ‘ਚ ਦਿੱਲੀ ‘ਚ ਕਈ ਪਾਰਟੀਆਂ ਦੇ ਆਗੂ ਮੀਟਿੰਗ ਵਿਚ ਇਕੱਠਿਆਂ ਮੀਡੀਆ ਦੇ ਸਾਹਮਣੇ ਆਏ। ਉਨ੍ਹਾਂ ਦੋਸ਼ ਲਾਇਆ ਕਿ ਈਵੀਐੱਮ ‘ਚ ਗੜਬੜੀਆਂ ‘ਤੇ ਧਿਆਨ ਨਹੀਂ ਦਿੱਤਾ ਜਾ ਰਿਹਾ।

Leave a Reply

Your email address will not be published. Required fields are marked *

%d bloggers like this: