ਉਪ-ਮੁੱਖ ਮੰਤਰੀ ਨੇ ਸਵ: ਹਰਕੀਰਤ ਸਿੰਘ ਦੀ ਮੌਤ ’ਤੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ

ss1

ਉਪ-ਮੁੱਖ ਮੰਤਰੀ ਨੇ ਸਵ: ਹਰਕੀਰਤ ਸਿੰਘ ਦੀ ਮੌਤ ’ਤੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ
ਪਿੰਡ ਕੋਟਲੀ ਪੁੱਜ ਕੇ ਅਚਾਨਕ ਹੋਈ ਮੌਤ ’ਤੇ ਕੀਤਾ ਗਹਿਰੇ ਦੁਖ ਦਾ ਪ੍ਰਗਟਾਵਾ

3-22 (1)ਕੋਟਲੀ/ ਲੁਧਿਆਣਾ -(ਪ੍ਰੀਤੀ ਸ਼ਰਮਾ) ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੋਟਲੀ ਪਰਿਵਾਰ ਦੇ ਗ੍ਰਹਿ ਪਿੰਡ ਕੋਟਲੀ ਨੇੜੇ ਪਾਇਲ ਵਿਖੇ ਪੁੱਜ ਕੇ ਸਾਬਕਾ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਪੋਤੇ ਅਤੇ ਸਾਬਕਾ ਮੰਤਰੀ ਸ੍ਰ. ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਬਹੁਤ ਹੀ ਹੋਣਹਾਰ ਸਪੁੱਤਰ ਹਰਕੀਰਤ ਸਿੰਘ (41) ਦੀ ਹੋਈ ਮੌਤ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ। ਸਵ. ਹਰਕੀਰਤ ਸਿੰਘ ਦੀ ਬੀਤੀ 30 ਮਈ ਨੂੰ ਅਣ-ਸੁਖਾਵੇਂ ਹਾਲਤਾਂ ਵਿੱਚ ਮੌਤ ਹੋ ਗਈ ਸੀ ਅਤੇ ਉਹਨਾਂ ਦੇ ਛੋਟੇ ਭਰਾ ਸ. ਗੁਰਕੀਰਤ ਸਿੰਘ ਕੋਟਲੀ ਖੰਨਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹਨ। ਸ੍ਰ. ਬਾਦਲ ਨੇ ਇਸ ਮੌਕੇ ਦੁਖ ਸਾਂਝਾ ਕਰਦਿਆ ਕਿਹਾ ਸਵ: ਹਰਕੀਰਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ ਅਤੇ ਉਹਨਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਉਹਨਾਂ ਨਾਲ ਖੜੀ ਹੈ। ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।ਸਵ: ਹਰਕੀਰਤ ਸਿੰਘ ਪਿੰਡ ਕੋਟਲੀ ਦੇ ਸਰਪੰਚ ਵੀ ਸਨ ਅਤੇ ਆਪਣੇ ਪਿਛੇ ਪਤਨੀ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਨੂੰ ਛੱਡ ਗਏ ਹਨ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ. ਸਿਕੰਦਰ ਸਿੰਘ ਮਲੂਕਾ ਵੀ ਇਸ ਤੋਂ ਪਹਿਲਾਂ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਪਿੰਡ ਕੋਟਲੀ ਪੁੱਜੇ ਸਨ। ਇਸ ਮੌਕੇ ਹੋਰਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਚਰਨਜੀਤ ਸਿੰਘ ਅਟਵਾਲ, ਸਿੰਚਾਈ ਮੰਤਰੀ ਪੰਜਾਬ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਪਾਰਲੀਮਾਨੀ ਸਕੱਤਰ ਅਤੇ ਵਿਧਾਇਕ ਸ੍ਰ. ਵਿਰਸਾ ਸਿੰਘ ਵਲਟੋਹਾ, ਮੁੱਖ ਪਾਰਲੀਮਾਨੀ ਸਕੱਤਰ ਅਤੇ ਵਿਧਾਇਕ ਸ੍ਰ. ਹਰਮੀਤ ਸਿੰਘ ਸੰਧੂ, ਵਿਧਾਇਕ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ, ਵਿਧਾਇਕ ਸ੍ਰੀ ਭਾਰਤ ਭੁਸ਼ਨ ਆਸੂ, ਵਿਧਾਇਕ ਸ੍ਰ. ਅਜੀਤ ਇੰਦਰ ਸਿੰਘ ਮੋਫਰ ਅਤੇ ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ। ਸ੍ਰ. ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਅਤੇ ਚਚੇਰੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਵ: ਹਰਕੀਰਤ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਜੂਨ, 2016 ਨੂੰ ਗੁਰੂ ਨਾਨਕ ਨੈਸ਼ਨਲ ਕਾਲਜ਼ ਦੋਰਾਹਾ ਵਿਖੇ 12 ਤੋਂ 2 ਵਜੇ ਤੱਕ ਹੋਵੇਗੀ।

Share Button

Leave a Reply

Your email address will not be published. Required fields are marked *