Mon. Jun 17th, 2019

ਉੱਚ ਜਾਤੀਆਂ ਦੇ ਗ਼ਰੀਬਾਂ ਨੂੰ ਨੌਕਰੀਆਂ ‘ਚ 10 ਫ਼ੀ ਸਦੀ ਰਾਖਵਾਂਕਰਨ -ਮੋਦੀ ਸਰਕਾਰ ਦਾ ਫ਼ੈਸਲਾ

ਉੱਚ ਜਾਤੀਆਂ ਦੇ ਗ਼ਰੀਬਾਂ ਨੂੰ ਨੌਕਰੀਆਂ ‘ਚ 10 ਫ਼ੀ ਸਦੀ ਰਾਖਵਾਂਕਰਨ -ਮੋਦੀ ਸਰਕਾਰ ਦਾ ਫ਼ੈਸਲਾ

ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਉਠਾਇਆ ਹੈ। ਕੇਂਦਰੀ ਕੈਬਨਿਟ ਨੇ ਉੱਚੀਆਂ ਜਾਤਾਂ ਨੂੰ 10 ਫੀਸਦੀ ਰਾਖਵਾਂਕਰਨ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕੈਬਨਿਟ ਦੀ ਬੈਠਕ ਤੋੇਂ ਬਾਅਦ ਇਹ ਜਾਣਕਾਰੀ ਦਿੱਤੀ। ਐੱਸਐੱਸਟੀ ਐਕਟ ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਉੱਚੀਆਂ ਜਾਤਾਂ ‘ਚ ਨਾਰਾਜ਼ਗੀ ਅਤੇ ਹਾਲੀਆ ਵਿਧਾਨ ਸਭਾ ਚੋਣਾਂ ‘ਚ ਤਿੰਨ ਸੂਬਿਆਂ ‘ਚ ਮਿਲੀ ਹਾਰ ਦੇ ਮੱਦੇਨਜ਼ਰ ਇਸ ਨੂੰ ਉੱਚ ਜਾਤਾਂ ਨੂੰ ਆਪਣੇ ਪਾਲੇ ਵਿਚ ਲਿਆਉਣ ਦੀ ਕੋਸ਼ਿਸ਼ ਦੇ ਤੌਰ ‘ਤੇ ਦੇਖਿਆ ਜਾ ਸਕਦਾ ਹੈ। ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਮੋਦੀ ਸਰਕਾਰ ਸੰਵਿਧਾਨ ਸੋਧ ਬਿੱਲ ਸੰਸਦ ‘ਤੇ ਪੇਸ਼ ਕਰ ਸਕਦੀ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਹੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਆਖਰੀ ਦਿਨ ਹੈ।
ਦੱਸਣਾ ਬਣਦਾ ਹੈ ਕਿ ਇਸ ਤਹਿਤ ਆਰਥਿਕ ਰੂਪ ਨਾਲ ਕਮਜ਼ੋਰ ਉੱਚੀਆਂ ਜਾਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇਗਾ। ਕੇਂਦਰ ਸਰਕਾਰ ਦਾ ਇਹ ਇਕ ਇਤਿਹਾਸਕ ਫੈਸਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸੋਮਵਾਰ ਨੂੰ ਕੈਬਨਿਟ ਦੀ ਬੈਠਕ ‘ਚ ਇਹ ਫੈਸਲਾ ਕੀਤਾ ਗਿਆ। ਕਈ ਸੂਬਿਆਂ ‘ਚ ਉੱਚ ਜਾਤੀਆਂ ਰਾਖਵਾਂਕਰਨ ਦੀ ਮੰਗ ਕਰਦੀਆਂ ਆ ਰਹੀਆਂ ਹਨ। ਹਾਲੀਆ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ‘ਚ ਭਾਜਪਾ ਨੂੰ ਮਿਲੀ ਹਾਰ ਦੇ ਬਾਅਦ ਇਸ ਫੈਸਲੇ ਦੀ ਅਹਿਮੀਅਤ ਹੋਰ ਵੱਧ ਜਾਂਦੀ ਹੈ।

Leave a Reply

Your email address will not be published. Required fields are marked *

%d bloggers like this: