ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਦਾ ਸਨਮਾਨ

ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਦਾ ਸਨਮਾਨ
ਸਕੂਲ਼ ਦੇ ਐਨ ਸੀ ਸੀ ਕੈਡਿਟਾਂ ਦੀ ਵੱਡੀ ਗਿਣਤੀ ਫੌਜ, ਬੀ ਐਸ ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੀ ਹੈ-: ਪ੍ਰਿੰ:ਸੁਖਪਾਲ ਕੌਰ ਵਾਲੀਆ

fullsizerender-16ਸ਼੍ਰੀ ਅਨੰਦਪੁਰ ਸਾਹਿਬ, 7 ਨਵੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਐਸ ਜੀ ਐਸ ਖਾਲਸਾ ਸੀ ਸੈ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਦਾ ਐਨ ਸੀ ਸੀ ਦੇ ਖੇਤਰ ਵਿੱਚ ਪਸ਼੍ਰੰਸ਼ਾਯੋਗ ਕੰਮ ਕਰਨ ਬਦਲੇ ਸਨਮਾਨ ਕੀਤਾ ਗਿਆ। ਇਹ ਸਨਮਾਨ ਪਟਿਆਲਾ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਕੀਤਾ ਗਿਆ। ਇਹ ਸਨਮਾਨ ਪੰਜਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ ਦੇ ਏ ਡੀ ਜੀ ਮੇਜਰ ਜਨਰਲ ਬਲਬੀਰ ਸਿੰਘ (ਵਾਈ ਐਸ ਐਮ) ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਕੀਤਾ ਗਿਆ। ਗੌਰਤਲਬ ਹੈ ਕਿ ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਪਿਛਲੇ ਡੇਢ ਦਹਾਕੇ ਤੋ ਬਤੌਰ ਐਨ ਸੀ ਸੀ ਅਫਸਰ ਸੇਵਾ ਨਿਭਾ ਰਹੇ ਹਨ। ਰਾਸ਼ਟਰੀ ਦਿਹਾੜੇ ਜਿਵੇ ਕਿ ਅਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਮਨਾਉਣ ਵਿੱਚ ਇਹਨਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ ਅਤੇ ਇਹਨਾਂ ਦਿਹਾੜਿਆਂ ਮੌਕੇ ਇਹਨਾਂ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਦੀ ਪਰੇਡ ਕਮਾਂਡ ਕੀਤੀ ਜਾਂਦੀ ਹੈ। ਪਿਛਲੇ ਦਿਨੀ ਆਲ ਇੰਡੀਆ ਟਰੈਕਿੰਗ ਕੈਪ ਅਸਾਮ ਵਿੱਚ ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਵੱਲੋ ਪੰਜਾਬ ਦੀ ਨੁਮਾਇੰਦਗੀ ਕੀਤੀ ਗਈ ਅਤੇ ਕੈਂਪ ਵਿੱਚ ਕੈਡਿਟਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇਂ ਪੰਜਾਬ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਭਰੂਣ ਹੱਤਿਆ, ਨਸ਼ਿਆਂ ਦੀ ਅਲਾਮਤ, ਵਾਤਾਵਰਣ ਦੀ ਸੰਭਾਲ, ਸਵੱਛ ਭਾਰਤ ਅਭਿਆਨ ਵਿੱਚ ਐਨ ਸੀ ਸੀ ਵੱਲੋ ਪ੍ਰਸੰਸਾਯੋਗ ਕੰਮ ਕੀਤਾ ਗਿਆ ਹੈ। ਪ੍ਰਿੰ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸਕੂਲ਼ ਦੇ ਐਨ ਸੀ ਸੀ ਕੈਡਿਟਾਂ ਦੀ ਵੱਡੀ ਗਿਣਤੀ ਫੌਜ, ਬੀ ਐਸ ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੀ ਹੈ। ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਦੀ ਇਸ ਪ੍ਰਾਪਤੀ ਤੇ ਸਕੂਲ ਪ੍ਰਧਾਨ ਸ ਇਕਬਾਲ ਸਿੰਘ ਲਾਲਾਪੁਰਾ, ਪ੍ਰਿੰ ਸੁਖਪਾਲ ਕੌਰ ਵਾਲੀਆ ਅਤੇ ਸਮੂਹ ਸਟਾਫ ਨੇ ਰਣਜੀਤ ਸਿੰਘ ਸੈਣੀ ਨੂੰ ਮੁਬਾਰਕਬਾਦ ਦਿੱਤੀ।

Share Button

Leave a Reply

Your email address will not be published. Required fields are marked *

%d bloggers like this: