Sat. Jun 15th, 2019

ਐਮ. ਆਰ. ਐਸ ਕਾਲਜ ਪੀ. ਜੀ. ਡੀ. ਸੀ.ਏ. ਕੋਰਸ ‘ਚ ਵਿਦਿਆਰਥੀਆਂ ਨੇ ਝੰਡੇ ਗੱਡੇ

ਐਮ. ਆਰ. ਐਸ ਕਾਲਜ ਪੀ. ਜੀ. ਡੀ. ਸੀ.ਏ. ਕੋਰਸ ‘ਚ ਵਿਦਿਆਰਥੀਆਂ ਨੇ ਝੰਡੇ ਗੱਡੇ

1-32 (2)
ਮਲੋਟ, 30 ਜੂਨ (ਆਰਤੀ ਕਮਲ) : ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ, ਮਲੋਟ ਦੇ ਪੀ.ਜੀ.ਡੀ.ਸੀ.ਏ ਦੇ ਵਿਦਿਆਰਥੀਆਂ ਨੇ ਇਲਾਕੇ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦੇ ਹੋਏ ਇੱਕ ਵਾਰ ਫਿਰ ਆਪਣੀ ਕਾਮਯਾਬੀ ਦੇ ਝੰਡੇ ਗੱਡੇ ਹਨ । ਪੀ.ਜੀ.ਡੀ.ਸੀ.ਏ ਕੋਰਸ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਮੱਖਣ ਸਿੰਘ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਸੀਨੂੰ ਪੁੱਤਰੀ ਤਰਸੇਮ ਕੁਮਾਰ ਨੇ 78 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਭਜੋਤ ਪੁੱਤਰੀ ਬਲਜੀਤ ਸਿੰਘ ਸੰਧੂ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਨੇ ਇਸ ਕਾਮਯਾਬੀ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਅਤੇ ਸਮੂਹ ਸਟਾਫ਼ ਪ੍ਰੋ. ਸੈਲਜ਼ਾ, ਪ੍ਰੋ. ਸਿਮਰਜੀਤ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਾਰੂ ਅਤੇ ਪ੍ਰੋ. ਨਵਦੀਪ ਕੌਰ ਸਿਰ ਬੰਨਿਆ। ਇਸ ਮੌਕੇ ਕਾਲਜ ਦੀ ਮੈਨੇਜ਼ਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਬਿੱਲਾ ਸੰਧੂ, ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਪ੍ਰਿੰਸੀਪਲ ਸੁਖਦੀਪ ਕੌਰ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਸ ਉਪਲੱਬਧੀ ਦੇ ਲਈ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਨੇ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿੰਆ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਇਹ ਵੀ ਦੱਸਿਆ ਕਿ ਪੀ.ਜੀ.ਡੀ.ਸੀ.ਏ ਕੋਰਸ ਲਈ ਵਿਦਿਆਰਥੀਆਂ ਦੀ ਵਧਦੀ ਰੁਚੀ ਨੂੰ ਦੇਖਦਿਆਂ ਕਾਲਜ ਮੈਨਜਮੈਂਟ ਨੇ ਲੜਕੀਆਂ ਲਈ ਫੀਸਾਂ ਵਿਚ ਵਿਸ਼ੇਸ਼ ਰਿਆਇਤਾਂ ਦਾ ਐਲਾਨ ਵੀ ਕੀਤਾ ਹੈ ।

Leave a Reply

Your email address will not be published. Required fields are marked *

%d bloggers like this: