ਐਮ.ਬੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ss1

ਐਮ.ਬੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 22 ਜੂਨ (ਪਰਵਿੰਦਰ ਜੀਤ ਸਿੰਘ) ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਬੀ.ਏ. ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ ਨਤੀਜੇ ਵਿੱਚ ਵਿਦਿਆਰਥਣ ਪ੍ਰਿੰਸੀ ਗੋਇਲ ਨੇ 89.2% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਨਿਤਿਨ ਬਾਂਸਲ ਨੇ 88.5% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਗਗਨਦੀਪ ਕੌਰ ਤੇ ਕੁਲਦੀਪ ਕੌਰ ਨੇ 87.7% ਅੰਕ ਹਾਸਲ ਕਰਕੇ ਕਾਲਜ ਵਿੱਚੋ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਇਹਨਾਂ ਨਤੀਜਿਆਂ ਅਨੁਸਾਰ ਐਮ.ਬੀ.ਏ. ਦੇ 24 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 26 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ, 9 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਕੇ ਇੰਡਸਟਰੀਅਲ ਦੌਰੇ, ਸੈਮੀਨਾਰ, ਮਾਹਿਰਾਂ ਦੇ ਭਾਸ਼ਣ ਅਤੇ ਲਾਈਵ ਪ੍ਰੋਜੈਕਟਾਂ ਰਾਹੀਂ ਵਿਹਾਰਿਕ ਗਿਆਨ ਪ੍ਰਦਾਨ ਕੀਤਾ ਜਾਦਾਂ ਹੈ ਜਿਸ ਸਦਕਾ ਹਰ ਵਿਭਾਗ ਦੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਐਮ.ਬੀ.ਏ. ਪਹਿਲਾ ਸਮੈਸਟਰ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Share Button

Leave a Reply

Your email address will not be published. Required fields are marked *