Tue. Sep 24th, 2019

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ

ਸੈਕਰਾਮੈਂਟੋ, 10 ਜੁਲਾਈ (ਰਾਜ ਗੋਗਨਾ )— ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ, ਦਿਨ ਐਤਵਾਰ ਨੂੰ ਮਨਾਈਆਂ ਜਾਣਗੀਆਂ। ਇਸ ਸੰਬੰਧੀ ਗਿੱਧਾ ਟੀਮਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

‘ਤੀਆਂ ਤੀਜ ਦੀਆਂ’ ਨਾਂ ਹੇਠ ਮਨਾਈਆਂ ਜਾਂਦੀਆਂ ਇਨ੍ਹਾਂ ਤੀਆਂ ‘ਚ ਗੀਤ-ਸੰਗੀਤ ਦੇ ਨਾਲ-ਨਾਲ ਗਿੱਧੇ ਦੀਆਂ ਧਮਾਲਾਂ, ਬੋਲੀਆਂ, ਸਕਿੱਟਾਂ, ਡੀ.ਜੇ. ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮਨੋਰੰਜਕ ਆਈਟਮਾਂ ਪੇਸ਼ ਕੀਤੀਆਂ ਜਾਣਗੀਆਂ। ਇਨ੍ਹਾਂ ਤੀਆਂ ‘ਚ ਪੀਂਘਾਂ ਝੂਟਣ ਦਾ ਵਿਸ਼ੇਸ਼ ਪ੍ਰਬੰਧ ਹੁੰਦਾ ਹੈ। ਖਾਣ-ਪੀਣ ਤੋਂ ਇਲਾਵਾ ਕੱਪੜੇ, ਗਹਿਣੇ, ਮਹਿੰਦੀ, ਦੇਸੀ ਜੁੱਤੀਆਂ ਆਦਿ ਦੇ ਸਟਾਲ ਵੀ ਲੱਗਣਗੇ। ਇਹ ਮੇਲਾ ਸਿਰਫ ਔਰਤਾਂ ਲਈ ਹੈ ਅਤੇ ਦਾਖਲਾ ਤੇ ਪਾਰਕਿੰਗ ਬਿਲਕੁਲ ਮੁਫ਼ਤ ਹੈ।

Leave a Reply

Your email address will not be published. Required fields are marked *

%d bloggers like this: