ਐਸਐਸਏ ਰਮਸਾ ਅਧਿਆਪਕ ਯੂਨੀਅਨ ਵੱਲੋਂ ਬਠਿੰਡਾ ’ਚ ਭੁੱਖ ਹੜਤਾਲ 24 ਜੂਨ ਨੂੰ

ss1

ਐਸਐਸਏ ਰਮਸਾ ਅਧਿਆਪਕ ਯੂਨੀਅਨ ਵੱਲੋਂ ਬਠਿੰਡਾ ’ਚ ਭੁੱਖ ਹੜਤਾਲ 24 ਜੂਨ ਨੂੰ

24-21 (2)
ਭਾਈਰੂਪਾ 23 ਜੂਨ (ਅਵਤਾਰ ਸਿੰਘ ਧਾਲੀਵਾਲ): ਐਸਐਸਏ ਰਮਸਾ ਅਧਿਆਪਕ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਹੱਕੀ ਮੰਗਾਂ ਦੇ ਚੱਲਦਿਆਂ 24 ਜੂਨ ਨੂੰ ਬਠਿੰਡਾ ਵਿੱਚ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਦੱਸਿਆ ਕਿ ਐਸ.ਐਸ.ਏ. ਰਮਸਾ ਅਧਿਆਪਕ ਪਿਛਲੇ 7-8 ਸਾਲਾਂ ਤੋਂ ਕੰਟਰੈਕਟ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਹਨ ਜਥੇਬੰਦੀ ਦੀਆਂ ਅਨੇਕਾਂ ਮੀਟਿੰਗਾਂ ਸਿੱਖਿਆ ਮੰਤਰੀ ਪੰਜਾਬ ਨਾਲ ਹੋ ਚੁੱਕੀਆਂ ਹਨ ਸਰਕਾਰ ਨੇ ਉਪਰੋਕਤ ਅਧਿਆਪਕਾਂ ਨੂੰ ਸਿਖਿਆ ਵਿਭਾਗ ਵਿੱਚ ਲਿਆ ਕਿ ਰੈਗੂਲਰ ਕਰਨਾ ਮੰਨਿਆ ਹੈ ਪਰ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਜਾਣ ਬੁੱਝ ਕਿ ਦੇਰੀ ਕੀਤੀ ਜਾ ਰਹੀ ਹੈ।ਉਨ੍ਹਾ ਕਿਹਾ ਕਿ ਐਸਐਸਏ ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ, ਵੱਖ-ਵੱਖ ਸੰਘਰਸ਼ਾਂ ਦੌਰਾਨ ਅਧਿਆਪਕਾਂ ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ, ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਵਾਉਣ ਲਈ 24 ਜੂਨ ਨੂੰ ਬਠਿੰਡਾ ਵਿੱਚ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਅੰਦਰ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *