ਐਸਜੀਪੀਸੀ ਨੇ ਹਰਿਮੰਦਰ ਸਾਹਿਬ ਵਿਖੇ ਸੋਨਾ ਬਦਲਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ss1

ਐਸਜੀਪੀਸੀ ਨੇ ਹਰਿਮੰਦਰ ਸਾਹਿਬ ਵਿਖੇ ਸੋਨਾ ਬਦਲਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

sgpc claimed that does not gold change on golden temple

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ ਜਿਸ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ ਹੈ।

ਉਨ੍ਹਾਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਨੂੰ ਨਾ ਬਦਲਿਆ ਜਾ ਰਿਹਾ ਹੈ ਅਤੇ ਨਾ ਹੀ ਇਸ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸਾਂਭ-ਸੰਭਾਲ ਅਤੇ ਸਾਫ-ਸਫਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਸੇਵਾ ਕਰਵਾਈ ਜਾਂਦੀ ਹੈ।

ਡਾ. ਰੂਪ ਸਿੰਘ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਸੋਨੇ ਦੀ ਧੁਆਈ ਦੀ ਸੇਵਾ ਮਹਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ, ਇੰਗਲੈਂਡ ਵੱਲੋਂ ਕੁਦਰਤੀ ਢੰਗ ਨਾਲ ਕੀਤੀ ਜਾਂਦੀ ਹੈ ਜਿਸ ਨਾਲ ਸੋਨੇ ਦੀ ਚਮਕ ਅਤੇ ਸੁੰਦਰਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਬਿਨਾਂ ਕਿਸੇ ਪ੍ਰਮਾਣਕਤਾ ਦੇ ਜਾਣ-ਬੁਝ ਕੇ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਤ੍ਰਿਮ ਕਮੇਟੀ ਦੇ ਫੈਸਲੇ ਅਨੁਸਾਰ ਕੇਵਲ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਬਾਹੀ ਵਾਲੇ ਪ੍ਰਵੇਸ਼ ਦੁਆਰ ਦੀ ਡਿਓੜੀ ‘ਤੇ ਬਣੇ ਗੁੰਬਦਾਂ ’ਤੇ ਸੋਨਾ ਲਾਉਣ ਦੀ ਕਾਰ ਸੇਵਾ ਹੀ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

Share Button

Leave a Reply

Your email address will not be published. Required fields are marked *