ਐਸਟੀਐਫ ਟੀਮ ਵੱਲੋਂ 20 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਐਸਟੀਐਫ ਟੀਮ ਵੱਲੋਂ 20 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਸੰਗਰੂਰ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਟੀਮ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵਲੋਂ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਇਹ ਵਿਅਕਤੀ ਹੈਰੋਇਨ ਦਿੱਲੀ ਤੋਂ ਇੱਕ ਅਣਪਛਾਤੇ ਨਾਈਜ਼ੀਰੀਅਨ ਵਿਅਕਤੀ ਪਾਸੋਂ ਲੈ ਕੇ ਆਇਆ ਸੀ। ਇਸ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਤਸਕਰੀ ਦੇ ਕੇਸ ਦਰਜ ਹਨ।
ਮਨਜੀਤ ਸਿੰਘ ਬਰਾੜ ਐਸ.ਪੀ. ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ਕਿ ਐਸਟੀਐਫ਼ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਅਤੇ ਥਾਣਾ ਸਿਟੀ ਪੁਲੀਸ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਉਭਾਵਾਲ ਰੋਡ ਬਾਹੱਦ ਸੰਗਰੂਰ ਮੌਜੂਦ ਸੀ ਤਾਂ ਪਿੰਡ ਉਪਲੀ ਸਾਈਡ ਤੋਂ ਪੁਲ ਸੂਆ ਦੇ ਸੱਜੇ ਪਾਸੇ ਵਾਲੀ ਪਟੜੀ ਉਪਰ ਇੱਕ ਮੋਨਾ ਵਿਅਕਤੀ ਮੋਟਰਸਾਈਕਲ ’ਤੇ ਆ ਰਿਹਾ ਸੀ ਜੋ ਪੁਲੀਸ ਪਾਰਟੀ ਨੂੰ ਵੇਖ ਘਬਰਾ ਕੇ ਪਿੱਛੇ ਮੁੜਨ ਲੱਗਾ ਤੇ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ। ਸ਼ੱਕ ਦੇ ਆਧਾਰ ’ਤੇ ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਰਿਸ਼ੀ ਵਾਲੀਆ ਵਾਸੀ ਜੁਝਾਰ ਨਗਰ ਨੇੜੇ ਕਾਲੀ ਮਾਤਾ ਮੰਦਿਰ ਸੰਗਰੂਰ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਸਿਟੀ ਪੁਲੀਸ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਰਿਸ਼ੀ ਵਾਲੀਆ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਇਹ ਹੈਰੋਇਨ ਦਿੱਲੀ ਤੋਂ ਇੱਕ ਨਾਈਜ਼ੀਰੀਅਨ ਵਿਅਕਤੀ ਤੋਂ ਲੈ ਕੇ ਆਇਆ ਸੀ।

Share Button

Leave a Reply

Your email address will not be published. Required fields are marked *

%d bloggers like this: