ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਵੱਲੋਂ 26 ਜੂਨ ਦੀ ਬਠਿੰਡਾ ਰੈਲੀ ਦੀਆਂ ਤਿਆਰੀਆਂ

ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਵੱਲੋਂ 26 ਜੂਨ ਦੀ ਬਠਿੰਡਾ ਰੈਲੀ ਦੀਆਂ ਤਿਆਰੀਆਂ

23-41

ਭਾਈਰੂਪਾ 22 ਜੂਨ (ਅਵਤਾਰ ਸਿੰਘ ਧਾਲੀਵਾਲ):ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਅਤੇ ਸਾਂਝਾ ਅਧਿਆਪਕ ਸੰਘਰਸ਼ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ 26 ਜੂਨ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਇਸ ਦੀਆਂ ਤਿਆਰੀਆਂ ਨੂੰ ਲੈ ਕਿ ਯੂਨੀਅਨ ਵੱਲੋਂ ਇਲਾਕੇ ਦੇ ਪਿੰਡ ਦਿਆਲਪੁਰਾ ਭਾਈਕਾ, ਦੁੱਲੇਵਾਲਾ, ਭਾਈਰੂਪਾ ਅਤੇ ਗੁੰਮਟੀ ਵਿਖੇ ਤਿਆਰੀ ਮੀਟਿੰਗਾਂ ਕੀਤੀਆਂ ਗਈਆਂ।ਇਸ ਮੌਕੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਜਲਾਲ ਅਤੇ ਕੁਲਵਿੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ.ਐਸ.ਏ. ਰਮਸਾ ਅਧਿਆਪਕਾਂ ਨੂੰ ਪਿਛਲੇ ਅੱਠ ਸਾਲਾਂ ਤੋਂ ਠੇਕੇ ਉੱਪਰ ਰੱਖਕੇ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਐਸ.ਐਸ.ਏ. ਰਮਸਾ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਲਿਆ ਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਪਿਛਲੇ ਸੱਤ ਮਹੀਨਿਆਂ ਤੋਂ ਰੁਕੀ ਪਈ ਤਨਖਾਹ ਤਰੁੰਤ ਜਾਰੀ ਕੀਤੀ ਜਾਵੇ। ਉਪਰੋਕਤ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਕੋਈ ਧਿਆਨ ਨਾ ਦਿੱਤਾ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।ਯੂਨੀਅਨ ਆਗੂਆਂ ਨੇ ਕਿਹਾ ਕਿ ਐਸ.ਐਸ.ਏ. ਰਮਸਾ ਅਧਿਆਪਕ 26 ਜੂਨ ਦੀ ਬਠਿੰਡਾ ਰੈਲੀ ਵਿੱਚ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ।ਇਸ ਮੌਕੇ ਜਗਤਾਰ ਸਿੰਘ, ਰਣਦੀਪ ਸਿੰਘ, ਪਰਮਜੀਤ ਕੌਰ, ਸਰਬਜੀਤ ਕੌਰ, ਨਾਇਬ ਸਿੰਘ, ਜਸਵਿੰਦਰ ਕੌਰ, ਖੁਸ਼ਦੀਪ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: