ਐਸ. ਜੀ. ਪੀ. ਸੀ. ਵਲੋਂ ਹੋਲੇ-ਮੁਹੱਲੇ ਮੌਕੇ ਆਉਣ ਵਾਲੇ ਲੱਖਾਂ ਦੀ ਗਿਣਤੀ ‘ਚ ਸੰਗਤ ਦਾ ਬੀਮਾ ਕਰਵਾਉਣ ਦੇ ਆਦੇਸ਼ ਜਾਰੀ

ss1

ਐਸ. ਜੀ. ਪੀ. ਸੀ. ਵਲੋਂ ਹੋਲੇ-ਮੁਹੱਲੇ ਮੌਕੇ ਆਉਣ ਵਾਲੇ ਲੱਖਾਂ ਦੀ ਗਿਣਤੀ ‘ਚ ਸੰਗਤ ਦਾ ਬੀਮਾ ਕਰਵਾਉਣ ਦੇ ਆਦੇਸ਼ ਜਾਰੀ

ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਹੋਲੇ-ਮੁਹੱਲੇ ਦੇ ਤਿਉਹਾਰ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।ਇਸੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਿਉਹਾਰ ਹੋਲੇ-ਮੁਹੱਲੇ ਮੌਕੇ ਆਉਣ ਵਾਲੇ ਲੱਖਾਂ ਦੀ ਗਿਣਤੀ ‘ਚ ਸੰਗਤ ਦਾ ਬੀਮਾ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਇਸ ਦੀ ਪੁਸ਼ਟੀ ਕਰਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਹੋਲੇ-ਮੁੱਹਲੇ ਮੌਕੇ ਹਰ ਸਾਲ 30 ਲੱਖ ਦੀ ਕਰੀਬ ਸ਼ਰਧਾਲੂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਦੌਰਾਨ ਜੇਕਰ ਕੋਈ ਸ਼ਰਧਾਲੂ ਦੇ ਕਿਸੇ ਸੜਕ ਹਾਦਸੇ ਜਾਂ ਕਿਸੇ ਹੋਰ ਹਾਦਸੇ ਦਾ ਸ਼ਿਕਾਰ ਹੋਣ ਨਾਲ ਕੋਈ ਜਾਨੀ ਨੁਕਸਾਨ ਹੁੰਦਾ ਹੈ ਜਾਂ ਕੋਈ ਸੱਟ ਲੱਗਦੀ ਹੈ ਤਾਂ ਉਸ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਦੇ 15 ਕਿਲੋਮੀਟਰ ਦੇ ਘੇਰੇ ਅੰਦਰ ਅਜਿਹੇ ਕਿਸੇ ਵੀ ਹਾਦਸੇ ਦਾ ਸਾਹਮਣਾ ਹੋਣ ਦੀ ਸੂਰਤ ‘ਚ ਲੱਖÎਾਂ ਸ਼ਰਧਾਲੂਆਂ ਦਾ ਬੀਮਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਮਿਲ ਸਕੇ।

Share Button

Leave a Reply

Your email address will not be published. Required fields are marked *