Sat. Oct 19th, 2019

ਐਸ. ਵਾਈ. ਐੱਲ. ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਤੇ ਕੇਂਦਰ ਨੂੰ 4 ਮਹੀਨਿਆਂ ਦਾ ਦਿੱਤਾ ਸਮਾਂ

ਐਸ. ਵਾਈ. ਐੱਲ. ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਤੇ ਕੇਂਦਰ ਨੂੰ 4 ਮਹੀਨਿਆਂ ਦਾ ਦਿੱਤਾ ਸਮਾਂ

ਨਵੀਂ ਦਿੱਲੀ: ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਨਿਰਮਾਣ ’ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੁਰਾਣੇ ਅੰਤਰਰਾਜੀ ਵਿਵਾਦ ਸਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ਦੌਰਾਨ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ, ਹਰਿਆਣਾ ਅਤੇ ਪੰਜਾਬ ਅਤੇ ਕੇਂਦਰ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ 4 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਫਿਰ ਇਸ ਨੂੰ ਮੁੜ ਤੋਂ ਸੁਣਿਆ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਨੂੰ ਨਹਿਰ ਦੇ ਨਿਰਮਾਣ ਸਬੰਧੀ ਮਿਲ-ਬੈਠ ਕੇ ਹੱਲ ਕੱਢਣ ਲਈ 3 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਦੋਹਾਂ ਸੂਬਿਆਂ ਦੀਆਂ ਕਈ ਬੈਠਕਾਂ ਵੀ ਹੋਈਆਂ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।

ਐੱਸ. ਵਾਈ. ਐੱਲ. ਨਹਿਰ ਦੇ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵੀ ਗਏ ਸਨ। ਮੁੱਖ ਮੰਤਰੀ ਵਲੋਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕੇਂਦਰੀ ਜਲ ਸਰੋਤ ਮੰਤਰੀ ਨਾਲ ਗੱਲਬਾਤ ਦੌਰਾਨ ਆਪਣਾ ਪੱਖ ਰੱਖਿਆ ਗਿਆ ਸੀ।

Leave a Reply

Your email address will not be published. Required fields are marked *

%d bloggers like this: