ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਨੇ 02 ਜੂਨ ਦੇ ਮੁਹਾਲੀ ਧਰਨੇ ਸਬੰਧੀ ਕੀਤੀ ਜ਼ਿਲਾ ਕਮੇਟੀ ਦੀ ਮੀਟਿੰਗ

ss1

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਨੇ 02 ਜੂਨ ਦੇ ਮੁਹਾਲੀ ਧਰਨੇ ਸਬੰਧੀ ਕੀਤੀ ਜ਼ਿਲਾ ਕਮੇਟੀ ਦੀ ਮੀਟਿੰਗ

ਬਰਨਾਲਾ ਤੋਂ ਅਧਿਆਪਕ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ

31-24

ਬਰਨਾਲਾ, 30 ਮਈ (ਨਰੇਸ਼ ਗਰਗ) ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ 02 ਜੂਨ ਨੂੰ ਮੁਹਾਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਲਈ ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਬਰਨਾਲਾ ਵੱਲੋਂ ਜ਼ਿਲਾ ਪ੍ਰਧਾਨ ਨਿਰਮਲ ਚੁਹਾਣਕੇ ਦੀ ਅਗਵਾਈ ਹੇਠ ਸਥਾਨਕ ਬਾਬਾ ਆਲਾ ਸਿੰਘ ਪਾਰਕ ਵਿਖੇ ਜ਼ਿਲਾ ਕਮੇਟੀ ਦੇ ਆਗੂਆਂ ਦੀ ਅਹਿਮ ਮੀਟਿੰਗ ਕਰਕੇ ਡਿਊਟੀਆਂ ਦੀ ਵੰਡ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਜਨਰਲ ਸਕੱਤਰ ਸੁਖਦੀਪ ਤਪਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੀਤੀ 15 ਮਈ ਨੂੰ ਬਠਿੰਡਾ ਵਿਖੇ ਕੀਤੀ ਗਈ ਸੂਬਾ ਪੱਧਰੀ ਵਿਸ਼ਾਲ ਰੈਲੀ ਉਪਰੰਤ ਬਠਿੰਡਾ ਪ੍ਰਸ਼ਾਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਨਾ ਕਰਵਾਉਣ ਦੇ ਰੋਸ ਵੱਜੋਂ 26 ਮਈ ਨੂੰ ਜ਼ਿਲਾ ਪੱਧਰ ਤੇ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਰੀਵਿਊ ਕਰਕੇ ਅਗਲੀ ਰਣਨੀਤੀ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲਾ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਕਿ 02 ਜੂਨ ਨੂੰ ਮੁਹਾਲੀ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਬਰਨਾਲਾ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ ਜਿਸ ਦੀ ਤਿਆਰੀ ਲਈ ਲਗਾਈਆਂ ਗਈਆਂ ਡਿਊਟੀਆਂ ਅਨੁਸਾਰ ਨੁੱਕੜ ਮੀਟਿੰਗਾਂ ਕਰਕੇ ਅਧਿਆਪਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਜ਼ਿਲਾ ਪ੍ਰੈੱਸ ਸਕੱਤਰ ਮਨਮੋਹਨ ਸਿੰਘ ਨੇ ਦੱਸਿਆ ਸਰਵ ਸਿੱਖਿਆ ਅਭਿਆਨ,ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤੇ ਸੈਂਟਰ ਸਪਾਂਸਰਡ ਸਕੀਮ (ਸੀ.ਐੱਸ.ਐੱਸ. ਉਰਦੂ) ਤਹਿਤ ਭਰਤੀ 12000 ਦੇ ਕਰੀਬ ਅਧਿਆਪਕ,ਹੈਡਮਾਸਟਰ ਤੇ ਲੈਬ ਅਟੈਂਡੈਟ ਅੱਠ ਸਾਲਾਂ ਤੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।ਸਿੱਖਿਆ ਵਿਭਾਗ ਵਿੱਚ ਤਿੰਨ ਸਾਲਾਂ ਬਾਅਦ ਰੈਗੂਲਰ ਕਰਨ ਦੀ ਨੀਤੀ ਹੋਣ ਦੇ ਬਾਵਜੂਦ ਅੱਠ ਸਾਲ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਐੱਸ.ਐੱਸ.ਏ/ਰਮਸਾ ਅਧਿਆਪਕਾਂ,ਹੈਡਮਾਸਟਰਾਂ ਤੇ ਲੈਬ ਅਟੈਂਡੈਟਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਕਰਕੇ ਪਿਛਲੇ ਸਮੇਂ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਝੂਠੇ ਪੁਲਿਸ ਕੇਸਾਂ ਤਹਿਤ ਕਚਿਹਰੀਆਂ ਵਿੱਚ ਚੱਕਰ ਲਗਾ ਰਹੇ ਹਨ ਅਤੇ ਨਾ ਹੀ ਅਧਿਆਪਕਾਂ ਨੂੰ ਤਨਖਾਹ ਕਦੇ ਸਮੇਂ ਸਿਰ ਨਸੀਬ ਹੋਈ ਹੈ ਜਿਸ ਕਰਕੇ ਐੱਸ.ਐੱਸ.ਏ/ਰਮਸਾ ਅਧਿਆਪਕ,ਹੈਡਮਾਸਟਰ ਤੇ ਲੈਬ ਅਟੈਂਡੈਟਾਂ ਪਿਛਲੇ ਚਾਰ,ਪੰਜ ਤੇ ਗਿਆਰਾਂ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ।ਉਹਨਾਂ ਦੱਸਿਆ ਕਿ ਜੱਥੇਬੰਦੀ ਵੱਲੋਂ ਉਕਤ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ ਜਿਸ ਲਈ ਅਗਲੀ ਰਣਨੀਤੀ ਦਾ ਐਲਾਨ 02 ਜੂਨ ਦੇ ਧਰਨੇ ਤੋਂ ਬਾਅਦ ਸੂਬਾ ਕਮੇਟੀ ਵੱਲੋਂ ਕੀਤਾ ਜਾਵੇਗਾ। ਇਸ ਸਮੇਂ ਉਪਰੋਕਤ ਤੋਂ ਇਲਾਵਾ ਜ਼ਿਲਾ ਮੀਤ ਪ੍ਰਧਾਨ ਕੁਲਦੀਪ ਸੰਘੇੜਾ,ਬਲਾਕ ਪ੍ਰਧਾਨ ਪਲਵਿੰਦਰ ਠੀਕਰੀਵਾਲਾ,ਕਮਲਦੀਪ,ਸੋਹਣ ਸਿੰਘ ਤੋਂ ਇਲਾਵਾ ਨਵਜੋਤ ਕੌਰ,ਗੁਰਮੀਤ ਕੌਰ,ਰਾਖੀ ਜੋਸ਼ੀ,ਧੀਰਜ ਕੁਮਾਰ,ਰਮਨਦੀਪ,ਰਾਮਬੀਰ ਸਿੰਘ,ਸੁਖਦੇਵ ਸਿੰਘ,ਸੁਰਿੰਦਰ ਸਿੰਘ,ਗੁਰਪ੍ਰੀਤ ਸਿੰਘ,ਜਸਵੀਰ ਸਿੰਘ ਤੇ ਅਸ਼ੀਸ਼ ਗੋਇਲ ਆਦਿ ਅਧਿਆਪਕ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *