ਐੱਸ.ਪੀ. ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ

ਐੱਸ.ਪੀ. ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ

ਗੁਰਦਾਸਪੁਰ, 21 ਫਰਵਰੀ: ਜਬਰ ਜਨਾਹ ਦੇ ਮਾਮਲੇ ‘ਚ ਨਾਮਜ਼ਦ ਐੱਸ.ਪੀ. ਸਲਵਿੰਦਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਕ ਮਹਿਲਾ ਵੱਲੋਂ 2016 ਵਿਚ ਐੱਸ.ਪੀ. ਸਲਵਿੰਦਰ ਸਿੰਘ ਉੱਪਰ ਜਬਰ ਜਨਾਹ ਦੇ ਦੋਸ਼ ਲਗਾਏ ਸਨ ਜਿਸ ‘ਤੇ ਕਾਰਵਾਈ ਕਰਦੇ ਹੋਏ ਮਾਣਯੋਗ ਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਦੋਸ਼ ਦਾਇਰ ਕਰਦਿਆਂ ਬੀਤੀ 15 ਫਰਵਰੀ ਨੂੰ ਐਸ.ਪੀ. ਸਲਵਿੰਦਰ ਸਿੰਘ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਭੇਜ ਦਿੱਤਾ ਸੀ। ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ ਅਤੇ ਇਸੇ ਮਾਮਲੇ ਸਬੰਧੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ 5 ਸਾਲ ਦੀ ਹੋਰ ਸਜਾ ਵੀ ਸੁਣਾਈ ਗਈ ਹੈ।

Share Button

Leave a Reply

Your email address will not be published. Required fields are marked *

%d bloggers like this: