ਕਣਕ ਚੁਕਵਾਈ ਤੇ ਅਦਾਇਗੀ ਨਾ ਹੋਣ ਲਈ ਕਾਂਗਰਸ ਜ਼ਿੰਮੇਵਾਰ : ਕੋਹਾੜ , ਮਜੀਠੀਆ

ss1

ਕਣਕ ਚੁਕਵਾਈ ਤੇ ਅਦਾਇਗੀ ਨਾ ਹੋਣ ਲਈ ਕਾਂਗਰਸ ਜ਼ਿੰਮੇਵਾਰ : ਕੋਹਾੜ , ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ  ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਇੱਕ ਨੂੰ ਵੀ ਪੂਰਾ ਕਰਨ ‘ਚ ਸਮਰੱਥ ਨਹੀਂ ਹੋ ਪਾਈ, ਇੱਕ ਦਹਾਕੇ ਉਪਰੰਤ ਇਹ ਪਹਿਲੀ ਵਾਰ ਵੇਖਣ ‘ਚ ਆ ਰਿਹਾ ਹੈ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਕਰਨ ਅਤੇ ਮੌਕੇ ‘ਤੇ ਕਿਸਾਨਾਂ ਨੂੰ ਪੈਸੇ ਦਾ ਭੁਗਤਾਨ ਕਰਨ ਦੀ ਥਾਂ ਅੱਜ ਦੋ ਹਫ਼ਤਿਆਂ ਤਕ ਵੀ ਭੁਗਤਾਨ ਕਰਨ ਵਿੱਚ ਪੂਰੀ ਤਰਾਂ ਫੇਲ੍ਹ ਹੋਣ ਨਾਲ ਕਿਸਾਨਾਂ ‘ਚ ਹਾਹਾਕਾਰ ਮਚੀ ਪਈ ਹੈ।
ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਵਿਖੇ ਮਾਝਾ ਜ਼ੋਨ ਦੇ ਇੰਚਾਰਜ ਸ: ਅਜੀਤ ਸਿੰਘ ਕੋਹਾੜ ਦੀ ਅਗਵਾਈ ਵਿੱਚ ਕੀਤੀ ਗਈ ਇੱਕ ਹੰਗਾਮੀ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਮੌਨ ਧਾਰਨ ਕਰਦਿਆਂ ਸੂਬੇਦਾਰ ਪਰਮਜੀਤ ਸਿੰਘ, ਨੀਮ ਫੌਜੀ ਸੈਨਿਕ ਰਘਬੀਰ ਸਿੰਘ ਸਠਿਆਲਾ ਸਮੇਤ ਦੇਸ਼ ਲਈ ਕੁਰਬਾਨੀਆਂ ਕਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ: ਅਜੀਤ ਸਿੰਘ ਕੁਹਾੜ ਅਤੇ ਸ: ਮਜੀਠੀਆ ਨੇ ਕਿਹਾ ਕਿ 21 ਮਈ ਨੂੰ ਅੰਮ੍ਰਿਤਸਰ ਵਿਖੇ ਮੌਜੂਦਾ ਹਾਲਾਤਾਂ ਅਤੇ ਜਥੇਬੰਦਕ ਪਸਾਰੇ ਬਾਰੇ ਵਿਚਾਰਾਂ ਕਰਨ ਲਈ ਜ਼ਿਲ੍ਹੇ ਦੇ ਅਕਾਲੀ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਜ਼ਰੂਰੀ ਮੀਟਿੰਗ ਹੋ ਰਹੀ ਹੈ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਸਮੇਂ ਪੰਜਾਬ ਦੇ ਕਿਸਾਨਾਂ ਨਾਲ ਇਸ ਵੇਲੇ ਸਭ ਤੋਂ ਮਾੜੀ ਹੋ ਰਹੀ ਹੈ।ਕਾਂਗਰਸ ਸਰਕਾਰ ਵੱਲੋਂ 24 ਅਪ੍ਰੈਲ ਤੋਂ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚ ਕੇ ਵੀ ਖਾਲੀ ਹੱਥ ਮੰਡੀਆਂ ਵਿੱਚੋਂ ਆਉਣਾ ਪੈ ਰਿਹਾ ਹੈ। ਅਦਾਇਗੀ ਦੇ ਉਲਝ ਜਾਣ ਕਾਰਨ ਵੱਖ-ਵੱਖ ਥਾਵਾਂ ਤੋਂ ਮਿਲ ਰਹੀਆਂ ਰਿਪੋਰਟਾਂ ਮੁਤਾਬਿਕ ਆੜ੍ਹਤੀਏ ਵੀ ਕਣਕ ਦੀ ਖ਼ਰੀਦ ਵਿੱਚ ਹੱਥ ਢਿੱਲਾ ਕਰਨ ਲੱਗ ਪਏ ਹਨ।ਉਹਨਾਂ ਸਰਕਾਰ ਨੂੰ ਕਿਸਾਨਾਂ ਦੀ ਖੱਜਲ ਖ਼ੁਆਰੀ ਬੰਦ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਕਾਂਗਰਸ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਭਜ ਰਹੀ ਹੈ ਅਤੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਜਿਵੇਂ ਜੰਮੂ ਕਸ਼ਮੀਰ ਵਿੱਚ ਗਲਤ ਅਨਸਰਾਂ ਵੱਲੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ ਉਵੇਂ ਹੀ ਅੱਜ ਪੰਜਾਬ ਵਿੱਚ ਹੋ ਰਿਹਾ ਹੈ। ਮਾਝੇ ਦੇ ਖੇਤਰ ਵਿੱਚ ਕਾਂਗਰਸ ਅਤੇ ਕਾਂਗਰਸ ਦੀ ਸਰਪ੍ਰਸਤੀ ਹਾਸਲ ਗੁੰਡਾ ਅਨਸਰਾਂ ਵੱਲੋਂ ਸਿਆਸੀ ਦਬਾਅ ਹੇਠ ਅਕਾਲੀ ਵਰਕਰਾਂ ਅਤੇ ਲੋਕਤੰਤਰ ਰਹੀ ਚੁਣੇ ਹੋਏ ਨੁਮਾਇੰਦੇ ਪੰਚਾਂ ਸਰਪੰਚਾਂ ਨੂੰ ਤੰਗ ਪ੍ਰੇਸ਼ਾਨ ਅਤੇ ਵਧੀਕੀਆਂ ਕਰਨ ਪ੍ਰਤੀ ਲੇਖਾ ਚੋਖਾ ਕਰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰਾਂ ਫੇਲ੍ਹ ਸਾਬਤ ਹੋ ਰਹੀ ਹੈ। ਅਮਨ ਕਾਨੂੰਨ ਕੰਟਰੋਲ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਹੱਕਾਂ ਹਿਤਾਂ ਦੀ ਰਾਖੀ ਅਤੇ ਇਨਸਾਫ਼ ਲਈ ਵਿਧਾਨਸਭਾ ਦੇ ਅੰਦਰ ਅਤੇ ਬਾਹਰ ਕਾਂਗਰਸ ਸਰਕਾਰ ਨਾਲ ਲੜਾਈ ਲੜੇਗੀ ਅਤੇ ਨਿਆਂ ਨਾ ਕਰਨ ਵਾਲੇ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਮੌਕੇ ਸ: ਗੁਲਜ਼ਾਰ ਸਿੰਘ ਰਣੀਕੇ, ਸ: ਵੀਰ ਸਿੰਘ ਲੋਪੋਕੇ, ਸ੍ਰੀ ਪਵਨ ਕੁਮਾਰ ਟੀਨੂ, ਅਮਰਪਾਲ ਸਿੰਘ ਬੋਨੀ ਅਜਨਾਲਾ, ਸ: ਮਲਕੀਤ ਸਿੰਘ ਏਆਰ, ਡਾ: ਦਲਬੀਰ ਸਿੰਘ ਵੇਰਕਾ ਗੁਰਪ੍ਰਤਾਪ ਸਿੰਘ ਟਿਕਾ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।

Share Button

Leave a Reply

Your email address will not be published. Required fields are marked *