ਕਨੈਕਟੀਕਟ ਦੇ ਨੋਰਵਿਚ ਸਹਿਰ ਨੇ ਨਵੰਬਰ 1984 ਦੇ ਕਤਲੇਆਮ ਨੂੰ ਸਿੱਖ ਨਸਲਕੁਸੀ ਵਜੋਂ ਮਾਨਤਾ ਦਿੱਤੀ

ਕਨੈਕਟੀਕਟ ਦੇ ਨੋਰਵਿਚ ਸਹਿਰ ਨੇ ਨਵੰਬਰ 1984 ਦੇ ਕਤਲੇਆਮ ਨੂੰ ਸਿੱਖ ਨਸਲਕੁਸੀ ਵਜੋਂ ਮਾਨਤਾ ਦਿੱਤੀ

ਕਨੈਟੀਕਟ, 4 ਦਸੰਬਰ ( ਰਾਜ ਗੋਗਨਾ )- ਬੀਤੇ ਦਿਨ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਜ਼ੋਨ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਕਮਿਸ਼ਨ ਆਫ਼ ਸਿਟੀ ਪਲਾਨ ਨੋਰਵਿਚ, ਸਪੋਕਸਮੈਨ ਸਿੱਖ ਕੁਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਐਸਏ ਕਾਂਗਰਸਮੈਨ ਜੋਐ ਕੋਰਟਨੀ ਨੇ ਲਿਖਤੀ ਬਿਆਨ ਜਾਰੀ ਕਰਕੇ ਜੂਨ 1984 ਤੇ ਨਵੰਬਰ 1984 ਦੌਰਾਨ ਸਰਕਾਰੀ ਕਤਲੇਆਮ ਦੀ ਨਿਖੇਧੀ ਕੀਤੀ ਤੇ ਇਸ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਹਨਾ ਦੱਸਿਆ ਕਿ ਉਹਨਾ ਨੇ ਕਨੇਟੀਕਟ ਵਿਚ ਆਪਣੇ ਨਿਵਾਸ ਸਥਾਨ ਵਿਖੇ ਦਿੱਲੀ ਸਿੱਖ ਕਤਲੇਆਮ ਵਿਚ ਮਾਰੇ ਗਏ ਬੇਗੁਨਾਹ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮਾਗਮ ਕੀਤਾ ਗਿਆ । ਜੂਨ 1984 ਤੇ ਨਵੰਬਰ 84 ਦੇ ਸਿੱਖ ਕਤਲੇਆਮ ਬਾਰੇ ਕਨੈਟੀਕਟ ਜਨਰਲ ਅਸੈਂਬਲੀ ਵਿਚ ਇਕ ਸ਼ੋਕ ਮਤਾ ਪਾਸ ਕੀਤਾ ਗਿਆ ਹੈ ਤੇ ਭਾਰਤ ਸਰਕਾਰ ਦੀ ਇਸ ਮਾਮਲੇ ਵਿਚ ਨਿਖੇਧੀ ਕੀਤੀ ਗਈ ਹੈ ਤੇ ਉਸ ਨੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਇਸ ਸੰਬੰਧ ਵਿਚ ਭਾਰਤ ਸਰਕਾਰ ਵੱਲੋਂ ਇਨਸਾਫ਼ ਮਿਲਣਾ ਚਾਹੀਦਾ ਹੈ, ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ।
ਇਹਨਾ ਘਟਨਾਵਾਂ ਬਾਰੇ ਕੈਥੀ ਐਸਟਨ ਸਟੇਟ ਸਟੇਟਨਰ (ਜਨਰਲ ਅਸੈਂਬਲੀ ਮੈਂਬਰ) ਨੇ ਸਿਟੀ ਕੌਂਸਲ ਵੱਲੋਂ ਸਿੱਖਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ। ਕੈਥੀ ਆਸਟਨ ਆਇਰਸ਼ ਮੂਲ ਦੀ ਸਖਸ਼ੀਅਤ ਹਨ। ਸਿਟੀ ਆਫ ਨਾਰਵਿਚ ਦੇ ਮੇਅਰ ਦੇਬ ਹੈਂਚੀ ਨੇ ਵੀ ਇਸ ਸਮਾਗਮ ਦੌਰਾਨ ਸਿੱਖਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ।
ਇਸ ਮੌਕੇ ਗਵਰਨਰ ਉਮੀਦਵਾਰ ਕ੍ਰਿਸ ਮੈਟੀ ਤੇ ਜਾਨ ਥਨ ਹੈਰਿਸ ਵੀ ਮੌਜੂਦ ਸਨ ਤੇ ਨਿਊਯਾਰਕ ਤੋਂ ਵੀ ਸੰਗਤਾਂ ਪਹੁੰਚੀਆਂ ਸਨ, ਜਿਨ•ਾਂ ਵਿਚ ਹਿੰਮਤ ਸਿੰਘ ਕੋਆਰਡੀਨੇਟਰ ਸਿੱਖ ਕੋਆਰੀਡਨੇਸ਼ਨ ਕਮੇਟੀ ਈਸਟ ਕਾਸਟ, ਜੱਗੀ ਸਿੰਘ ਪੰਥਕ ਨੇਤਾ, ਦੁਆਬਾ ਸਿਖ ਐਸੋਸੀਏਸ਼ਨ ਬਰਜਿੰਦਰ ਸਿੰਘ, ਮਨਮੋਹਣ ਸਿੰਘ ਬਰਾੜਾ, ਮਨਿੰਦਰ ਸਿੰਘ ਅਰੋੜਾ, ਕੁਲਜੀਤ ਸਿੰਘ ਖਾਲਸਾ, ਜਸਪਾਲ ਸਿੰਘ ਪਾਲ, ਮੰਗਾ ਸਿੰਘ, ਵੀਰ ਸਿੰਘ ਮਾਂਗਟ, ਵੀਰ ਸਿੰਘ, ਰਜਿੰਦਰ ਸਿੰਘ ਨਿਊਯਾਰਕ ਗੁਰ ਨਿੰਦਰ ਸਿੰਘ ਧਾਲੀਵਾਲ ਆਦਿ ਸ਼ਾਮਲ ਸਨ। ਇਸ ਮੌਕੇ ਭਾਈ ਮਹਿੰਦਰ ਸਿੰਘ ਵਿੰਡਸਰ ਗੁਰਦੁਆਰਾ ਸਾਹਿਬ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Share Button

Leave a Reply

Your email address will not be published. Required fields are marked *

%d bloggers like this: