Thu. Feb 20th, 2020

ਕਮਲਨਾਥ ਨੂੰ ਦਿੱਲੀ ਚੋਣਾਂ ਦੌਰਾਨ ਇਕ ਵੀ ਇਕੱਠ ਨੂੰ ਸੰਬੋਧਨ ਨਹੀਂ ਕਰਨ ਦਿਆਂਗੇ : ਸਿਰਸਾ

ਕਮਲਨਾਥ ਨੂੰ ਦਿੱਲੀ ਚੋਣਾਂ ਦੌਰਾਨ ਇਕ ਵੀ ਇਕੱਠ ਨੂੰ ਸੰਬੋਧਨ ਨਹੀਂ ਕਰਨ ਦਿਆਂਗੇ : ਸਿਰਸਾ

ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਾਂਗਰਸ ਤੇ ਗਾਂਧੀ ਪਰਿਵਾਰ ਨੂੰ ਚੁਣੌਤੀ

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਮਲਨਾਥ, ਜਿਸਨੂੰ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਾਸਤੇ ਸਟਾਰ ਪ੍ਰਚਾਰਕ ਚੁਣਿਆ ਹੈ, ਨੂੰ ਦਿੱਲੀ ਵਿਚ ਭੇਜ ਕੇ ਵਿਖਾਉਣ ਅਤੇ ਸਿੱਖ ਭਾਈਚਾਰਾ ਯਕੀਨੀ ਬਣਾਏਗਾ ਕਿ ਉਹ ਕੌਮੀ ਰਾਜਧਾਨੀ ਇਕ ਵੀ ਇਕੱਠ ਨੂੰ ਸੰਬੋਧਨ ਨਾ ਕਰ ਸਕੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਦਾ ਰਾਹ ਚੁਣਿਆ ਹੈ।
ਉਹਨਾਂ ਕਿਹਾ ਕਿ ਇਹਨਾਂ ਸਾਰੇ ਸਾਲਾਂ ਵਿਚ ਕਾਂਗਰਸ ਪਾਰਟੀ ਖਾਸ ਤੌਰ ‘ਤੇ ਗਾਂਧੀ ਪਰਿਵਾਰ ਹੁਣ ਤੱਕ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਬਚਾਉਣ ਵਿਚ ਸਫਲ ਰਿਹਾ ਹੈ ਪਰ ਸਰਕਾਰ ਵਿਚ ਤਬਦੀਲੀ ਕਾਰਨ ਪੀੜਤਾਂ ਨੂੰ ਨਿਆਂ ਮਿਲਿਆ ਹੈ ਤੇ ਸੱਜਣ ਕੁਮਾਰ ਤੇ ਕਈ ਹੋਰ ਦੋਸ਼ੀ ਜੇਲਾਂ ਵਿਚ ਡੱਕੇ ਗਏ ਹਨ।
ਸ੍ਰੀ ਸਿਰਸਾ ਨੇ ਕਿਹਾ ਕਿ ਕਮਲਨਾਥ ਨੂੰ ਦਿੱਲੀ ਚੋਣਾਂ ਵਾਸਤੇ ਸਟਾਰ ਪ੍ਰਚਾਰਕ ਵਜੋਂ ਚੁਣ ਕੇ ਕਾਂਗਰਸ ਪਾਰਟੀ ਨੇ ਦੋ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਦੱਸਣਾ ਚਾਹੁੰਦੀ ਹੈ ਕਿ ਉਹ ਖੁਦ ਸਿੱਖ ਵਿਰੋਧੀ ਹੈ ਅਤੇ ਸਿੱਖਾਂ ਨੂੰ ਆਪਣੇ ਦੁਸ਼ਮਣ ਮੰਨਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਇਹ ਵੀ ਪ੍ਰਵਾਨ ਕਰ ਲਿਆ ਹੈ ਕਿ ਉਸਨੇ 1984 ਦਾ ਸਿੱਖ ਕਤਲੇਆਮ ਕਰਵਾਇਆ ਤੇ ਪੂਰੀ ਯੋਜਨਾਬੰਦੀ ਤੇ ਇਸਨੂੰ ਅਮਲੀ ਜਾਮਾ ਪਹਿਨਾਉਣਾ ਉਸਦਾ ਕੰਮ ਸੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਵੀ ਦੱਸਣ ਦਾ ਯਤਨ ਕੀਤਾ ਹੈ ਕਿ ਉਹ ਹੀ ਕਾਤਲਾਂ ਨੂੰ ਬਚਾ ਰਹੀ ਸੀ ਤੇ ਮੁੱਖ ਮੰਤਰੀ, ਮੰਤਰੀ ਸਮੇਤ ਹੋਰ ਅਹੁਦੇ ਉਸਨੇ ਹੀ ਦੋਸ਼ੀਆਂ ਨੂੰ ਦਿੱਤੇ ਹਨ।
ਉਹਨਾਂ ਕਿਹਾ ਕਿ ਅਸੀਂ ਐਲਾਨ ਕਰਦੇ ਹਾਂ ਕਿ ਸਿੱਖ ਕਦੇ ਵੀ ਕਮਲਨਾਥ ਨੂੰ ਦਿੱਲੀ ਵਿਚ ਇਕ ਵੀ ਰੈਲੀ ਜਾਂ ਮੀਟਿੰਗ ਨੂੰ ਸੰਬੋਧਨ ਨਹੀਂ ਕਰਨ ਦੇਣਗੇ। ਉਹਨਾਂ ਕਿਹਾ ਕਿ ਜੇਕਰ ਕਮਲਨਾਥ ਵਿਚ ਦਲੇਰੀ ਹੈ ਤੇ ਉਹ ਆ ਕੇ ਵਿਖਾਵੇ ਤੇ ਅਸੀਂ ਯਕੀਨੀ ਬਣਾਵਾਂਗੇ ਕਿ ਅਸੀਂ ਇਸਦੀ ਗੁੰਡਾਗਰਦੀ ਨਹੀਂ ਚੱਲਣ ਦੇਵਾਂਗੇ ਤੇ ਉਸਨੂੰ ਜੀਵਨ ਭਰ ਦਾ ਸਬਕ ਸਿਖਾਵਾਂਗੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: