Thu. Nov 14th, 2019

ਕਮਲ ਨਾਥ ਦੇ ਅਸਤੀਫ਼ੇ ਨੇ 1984 ਦੇ ਸਿੱਖ ਕਤਲੇਆਮ ਵਿਚ ਕਾਂਗਰਸ ਦੀ ਸਮੂਲੀਅਤ ਤੇ ਮੋਹਰ ਲਗਾਈ ਬਾਦਲ

ਕਮਲ ਨਾਥ ਦੇ ਅਸਤੀਫ਼ੇ ਨੇ 1984 ਦੇ ਸਿੱਖ ਕਤਲੇਆਮ ਵਿਚ ਕਾਂਗਰਸ ਦੀ ਸਮੂਲੀਅਤ ਤੇ ਮੋਹਰ ਲਗਾਈ ਬਾਦਲ
ਕੌਮੀ ਹਵਾਬਾਜੀ ਨੀਤੀ 2016 ਪੰਜਾਬ ਲਈ ਸਾਬਤ ਹੋਵੇਗੀ ਵਰਦਾਨ

17-8 (7)
ਮਲੋਟ, 16 ਜੂਨ (ਆਰਤੀ ਕਮਲ) : ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸ੍ਰੀ ਕਮਲ ਨਾਥ ਦਾ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਵੱਜੋਂ ਪੰਜਾਬ ਦੇ ਇੰਚਾਰਜ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਇਸ ਸਟੈਂਡ ਤੇ ਮੋਹਰ ਲਗਾ ਦਿੱਤੀ ਹੈ ਕਿ 1984 ਦਾ ਸਿੱਖ ਕਤਲੇਆਮ ਕਾਂਗਰਸ ਦੀ ਇਕ ਗੂੜੀ ਸਾਜਿਸ ਦਾ ਹਿੱਸਾ ਸੀ।
ਅੱਜ ਇੱਥੇ ਮਲੋਟ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਮਲ ਨਾਥ ਇਸ ਅਹੁਦੇ ਨੂੰ ਲੈਣ ਲਈ ਟਾਲਮਟੋਲ ਕਰ ਰਹੇ ਸਨ ਕਿਉਂਕਿ ਉਨਾਂ ਦਾ ਜਮੀਰ ਇਹ ਜਾਣਦੀ ਹੈ ਕਿ ਉਹ ਸਿੱਖਾਂ ਦੇ ਇਸ ਬੇਰਹਮ ਹਤਿਆਕਾਂਡ ਦੀ ਸਾਜਿਸ਼ ਵਿਚ ਸ਼ਾਮਿਲ ਸਨ। ਉਨਾਂ ਕਿਹਾ ਕਿ ਸ੍ਰੀ ਕਮਲ ਨਾਥ ਸੂਬੇ ਦੇ ਲੋਕਾਂ ਦੇ ਸਨਮੁੱਖ ਹੋਣ ਦੀ ਹਿੰਮਤ ਨਹੀਂ ਜੁਟਾ ਸਕੇ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਅਤੇ ਖਾਸ਼ ਤੌਰ ਤੇ ਸਿੱਖ ਕਮਲ ਨਾਥ ਅਤੇ ਕਾਂਗਰਸ ਪਾਰਟੀ ਦੇ ਉਨਾਂ ਹੋਰ ਆਗੂਆਂ ਨੂੰ ਕਦੇ ਵੀ ਮਾਫ ਨਹੀਂ ਕਰਣਗੇ ਜਿੰਨਾਂ ਨੇ ਸਿੱਖ ਕਤਲੇਆਮ ਨੂੰ ਅਮਲੀ ਜਾਮਾ ਪਹਿਨਾਇਆ ਸੀ।
ਕੌਮੀ ਹਵਾਬਾਜੀ ਨੀਤੀ 2016 ਨੂੰ ਸੂਬੇ ਲਈ ਇਕ ਵਰਦਾਨ ਦੱਸਦੇ ਹੋਏ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਜਲੰਧਰ ਨੇੜੇ ਆਦਮਪੁਰ ਵਿਚਲਾ ਹਵਾਈ ਅੱਡਾ ਛੇਤੀ ਹੀ ਚਾਲੂ ਹੋ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਨਾਲ ਇਸ ਮਸਲੇ ਨੂੰ ਲਗਾਤਾਰ ਚੁੱਕਦੀ ਰਹੀ ਹੈ ਅਤੇ ਹੁਣ ਐਨ.ਡੀ.ਏ. ਸਰਕਾਰ ਨੇ ਇਸ ਤੇ ਮੋਹਰ ਲਗਾ ਕੇ ਪੰਜਾਬ ਨੂੰ ਇਕ ਵੱਡਾ ਤੋਹਡਾ ਦਿੱਤਾ ਹੈ। ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਹੈ ਜਦ ਸੂਬੇ ਦੇ ਦੁਆਬੇ ਦੇ ਵਿਚ ਇਹ ਹਵਾਈ ਅੱਡਾ ਚਾਲੂ ਹੋ ਜਾਵੇਗਾ ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕਰਨਾ ਕੈਪਟਨ ਅਮਰਿੰਦਰ ਦਾ ਆਪਣੇ ਦਰਬਾਰ ਲਗਾਉਣ ਦੇ ਐਲਾਣ ਤੋਂ ਭੱਜਣ ਦਾ ਢੰਗ ਹੈ। ਉਨਾਂ ਕਿਹਾ ਕਿ ਕੈਪਟਨ ਪੰਜਾਬ ਦੀ ਗਰਮੀ ਨੂੰ ਬਰਦਾਸ਼ਤ ਨਹੀਂ ਕਰ ਸਕਕੇ ਜਿਸ ਕਾਰਨ ਉਹ ਅਜਿਹੇ ਤਰੀਕੇ ਅਪਨਾ ਕੇ ਦਰਬਾਰ ਲਗਾਉਣ ਤੋਂ ਆਪਣੇ ਐਲਾਣਾ ਤੋਂ ਖਹਿੜਾ ਛੁੜਾਉਣਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਿਸੇ ਵੀ ਤਰਾਂ ਦੀ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਪੰਜਾਬ ਸਰਕਾਰ ਸੂਬੇ ਵਿਚ ਅਮਨ, ਕਾਨੂੰਨ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਲਈ ਪੁੂਰੀ ਤਰਾਂ ਨਾਲ ਵਚਨਬੱਧ ਹੈ। ਉਨਾਂ ਕਿਹਾ ਕਿ ਕਦੇ ਕਦਾਈ ਹਿੰਸਾਂ ਦੀਆਂ ਘਟਨਾਵਾਂ ਆਲਮੀ ਵਰਤਾਰਾ ਹਨ ਤੇ ਅਮਰੀਕਾ ਵਰਗੇ ਅਗਾਂਹਵੱਧੂ ਦੇਸ਼ ਵੀ ਇਸ ਤੋਂ ਅਛੂਤੇ ਨਹੀਂ ਹਨ। ਪਰ ਉਨਾਂ ਕਿਹਾ ਕਿ ਅਜਿਹੇ ਗੰਭੀਰ ਮੁੱਦਿਆਂ ਤੇ ਸਿਆਸਤ ਬਿਲਕੁੱਲ ਗਲਤ ਅਤੇ ਗੈਰ ਲੋਂੜੀਦੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਲਗਾਤਾਰ ਬਿਜਲੀ ਮੁਹਈਆ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਜਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸੀਜਨ ਦੌਰਾਨ ਕਿਸਾਨਾਂ ਅਤੇ ਘਰੇਲੂ ਉਪਭੋਗਤਾਵਾਂ ਨੂੰ ਨਿਰਵਿਘਨ ਬਿਜਲੀ ਮੁਹਈਆ ਕਰਵਾਈ ਜਾ ਸਕੇ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਸਮਾਗਮਾਂ ਵਿਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂੁਬਾ ਸਰਕਾਰ ਨੇ ਪੰਜਾਬ ਦੀ ਭਲਾਈ ਲਈ ਕਈ ਅਹਿਮ ਫੈਸਲੇ ਕੀਤੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਹੀ ਅੱਜ ਪੰਜਾਬ ਦੇਸ਼ ਦਾ ਇਕੋ ਇਕ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨਾਂ ਕਿਹਾ ਕਿ ਇਕ ਗਰੀਬ ਅਤੇ ਲੋਕ ਪੱਖੀ ਫੈਸਲੇ ਤਹਿਤ ਸੂਬਾ ਸਰਕਾਰ ਨੇ ਪੰਜਾਬ ਵਿਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਪੈਨਸ਼ਨਾਂ ਨੂੰ ਦੁੱਗਣਾ ਕਰਨ ਦਾ ਅਹਿਮ ਫੈਸਲਾ ਲਿਆ ਹੈ। ਨਾਲ ਹੀ ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ 50 ਹਜਾਰ ਰੁਪਏ ਤੱਕ ਦੇ ਵਿਆਜ ਮੁਕਤ ਫਸਲੀ ਕਰਜ ਦੇਣ ਦਾ ਵੀ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ 50 ਹਜਾਰ ਰੁਪਏ ਤੱਕ ਦਾ ਸਿਹਤ ਬੀਮਾ ਮੁਹਈਆ ਕਰਵਾਇਆ ਗਿਆ ਹੈ ਅਤੇ 5 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕੀਤਾ ਗਿਆ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਭਾਰੀ ਸਫਲਤਾ ਤੇ ਸਤੁੰਸ਼ਟੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨਾਂ ਦੇ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਇਹ ਇਕ ਨਵੇਕਲੀ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ੍ਰੀ ਨਾਂਦੇੜ ਸਾਹਿਬ, ਵਾਰਾਣਸੀ, ਵੈਸ਼ਣੋ ਦੇਵੀ, ਅਜਮੇਰ ਸ਼ਰੀਫ ਅਤੇ ਸਾਲਾਸਾਰ ਧਾਮ ਦੀ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਟ੍ਰੇਨ, ਬੱਸ ਦਾ ਪ੍ਰਬੰਧ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਅੱਜ ਪਿੰਡ ਰੁਪਾਣਾ, ਮਹਿਰਾਜਵਾਲਾ, ਖਾਨੇ ਕੀ ਢਾਬ ਆਦਿ ਥਾਂਵਾਂ ਤੇ ਮਲੋਟ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦੇ ਐਲਾਣ ਵੀ ਕੀਤੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਮਲੋਟ ਦੇ ਵਿਧਾਇਕ ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਚੇਅਰਮੈਨ ਬਸੰਤ ਸਿੰਘ ਕੰਗ, ਸੋਈ ਮਾਲਵਾ ਜੋਨ ਇਕ ਦੇ ਪ੍ਰਧਾਨ ਸ: ਰੌਬਿਨ ਬਰਾੜ, ਜਗਤਾਰ ਬਰਾੜ, ਨਿੱਪੀ ਔਲਖ, ਧੀਰ ਸਮਾਘ, ਲੱਪੀ ਈਨਾਖੇੜਾ ਆਦਿ ਵੀ ਹਾਜਰ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: