ਕਮਿਸ਼ਨ ਦੀ ਰਿਪੋਰਟ ਤੋ ਸਿੱਖਾਂ ਨੂੰ ਇਨਸਾਫ ਦੀ ਕੋਈ ਉਮੀਦ ਨਹੀ: ਪੰਥਕ ਆਗੂ

ss1

ਕਮਿਸ਼ਨ ਦੀ ਰਿਪੋਰਟ ਤੋ ਸਿੱਖਾਂ ਨੂੰ ਇਨਸਾਫ ਦੀ ਕੋਈ ਉਮੀਦ ਨਹੀ: ਪੰਥਕ ਆਗੂ

5-24
ਭਗਤਾ ਭਾਈ ਕਾ 4 ਜੁਲਾਈ (ਸਵਰਨ ਸਿੰਘ ਭਗਤਾ) ਚੜ੍ਹਦੀ ਕਲਾਂ ਪੰਥਕ ਸੇਵਾ ਲਹਿਰ ਦੇ ਆਗੂ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਅਤੇ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਇਹ ਕਮਿਸ਼ਨ ਉਕਤ ਦੋਨੋਂ ਮਾਮਲਿਆਂ ਵਿੱਚ ਸਿੱਖਾਂ ਨੂੰ ਇਨਸਾਫ ਦੇਣ ਵਿੱਚ ਅਸਫਲ ਸਾਬਤ ਹੋਇਆ ਹੈ ਜਿਸ ਤੋ ਸਿੱਖਾਂ ਨੂੰ ਇਨਸਾਫ ਦੀ ਕੋਈ ਉਮੀਦ ਨਹੀ ਹੈ।ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਇਹ ਕਮਿਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਅਸਲ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਗੋਲੀ ਕਾਂਡ ਲਈ ਜਿੰਮੇਵਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਲਈ ਸਿਫਾਰਸ਼ ਕਰਦਾ।ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਇਸ ਕਾਂਡ ਵਿਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਿਰਫ ਨੌਕਰੀਆਂ ਅਤੇ ਮੁਆਵਜਾ ਦੇ ਕੇ ਦਬਾਉਣਾ ਚਹੁੰਦੀ ਹੈ।ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨਾ ਚੰਗਾ ਕਦਮ ਹੈ ਪਰ ਇਸ ਬੇਅਦਬੀ ਮਾਮਲੇ ਦਾ ਅਸਲੀ ਸੱਚ ਵੀ ਲੋਕਾਂ ਸਾਹਮਣੇ ਲਿਆਉਣਾ ਬਹੁਤ ਜਰੂਰੀ ਹੈ।ਇਸ ਸਮੇਂ ਸੁਰਿੰਦਰ ਸਿੰਘ ਨਥਾਣਾ ਅਤੇ ਗਿਆਨੀ ਭਗਵਾਨ ਸਿੰਘ ਸੰਧੂ ਖੁਰਦ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *