ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ss1

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ ਅੱਜ ਆਪਣੇ ਖੇਤਾਂ ਵਿੱਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਸਿਰ 11 ਲੱਖ ਰੁਪਏ ਕਰਜ਼ਾ ਸੀ। ਉਸ ਦੀ ਜੇਬ ਵਿੱਚੋਂ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਉਸ ਨੇ ਆਪਣੀ ਮੌਤ ਲਈ ਸਰਕਾਰ ਨੂੰ ਜ਼ਿਮੇਵਾਰ ਠਹਿਰਾਇਆ ਹੈ।

ਮੇਜਰ ਸਿੰਘ ਦੇ ਖੇਤਾਂ ਨਾਲ ਲੱਗਦੇ ਖੇਤਾਂ ਦੇ ਮਾਲਕ ਕਿਸਾਨ ਸੁੱਚਾ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਸਿਰ 11 ਲੱਖ ਦੇ ਕਰੀਬ ਕਰਜ਼ਾ ਸੀ। ਉਹ ਕਰਜ਼ੇ ਦੇ ਬੋਝ ਕਰਕੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਅੱਜ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਆਇਆ। ਕਾਫੀ ਦੇਰ ਮੇਜਰ ਸਿੰਘ ਦੀ ਕੋਈ ਆਵਾਜ਼ ਨਾ ਆਉਣ ਕਰਕੇ ਜਦੋਂ ਉਸ ਦੇ ਖੇਤਾਂ ਵਿੱਚ ਲੱਗੇ ਟਿਊਬਵੈਲ ਕੋਲ ਦੇਖਿਆ ਤਾਂ ਉਸ ਨੇ ਕੋਈ ਜ਼ਹਿਰੀਲੀ ਚੀਜ਼ ਪੀਤੀ ਸੀ। ਉਹ ਤੜਫ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਪਰ ਉਸ ਦੀ ਮੌਤ ਹੋ ਚੁੱਕੀ ਸੀ।

ਸੁੱਚਾ ਸਿੰਘ ਨੇ ਦੱਸਿਆ ਕਿ ਉਸ ਦੀ ਜੇਬ ਵਿੱਚੋਂ ਸੁਸਾਈਡ ਨੋਟ ਮਿਲਿਆ ਹੈ। ਇਸ ਵਿੱਚ ਉਸ ਨੇ ਲਿਖਿਆ ਹੈ ਕਿ ਉਸ ਨੇ ਕੈਪਟਨ ਸਰਕਾਰ ਤੋਂ ਬਹੁਤ ਉਮੀਦਾਂ ਰੱਖੀਆਂ ਸਨ। ਸਰਕਾਰ ਦੇ ਕਰਜ਼ ਮੁਆਫੀ ਦੇ ਵਾਅਦੇ ਕਰਕੇ ਉਸ ਨੇ ਕਾਂਗਰਸ ਨੂੰ ਵੋਟ ਪਾਈ ਸੀ। ਸਰਕਾਰ ਬਣਨ ਤੋਂ ਬਾਅਦ ਵੀ ਉਸ ਨੂੰ ਬੈਂਕ ਤੇ ਹੋਰ ਲੋਕ ਕਰਜ਼ਾ ਮੋੜਨ ਲਈ ਤੰਗ ਕਰ ਰਹੇ ਸਨ। ਇਸ ਕਰਕੇ ਉਸ ਨੇ ਅੱਜ ਆਪਣੇ ਆਪ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।

ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਦੇ ਰਿਸ਼ਤੇਦਾਰਾਂ ਵੱਲੋਂ ਦਿੱਤੇ ਗਏ ਬਿਆਨਾਂ ਤੇ ਉਸ ਦੀ ਜੇਬ ਵਿੱਚੋਂ ਮਿਲੇ ਸੁਸਾਈਡ ਨੋਟ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

Share Button

Leave a Reply

Your email address will not be published. Required fields are marked *