ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਕਰਜੇ ਦੇ ਝੰਬੇ ਇੱਕ ਹੋਰ ਕਿਸਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਕਰਜੇ ਦੇ ਝੰਬੇ ਇੱਕ ਹੋਰ ਕਿਸਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
ਆਰਥਿਕ ਤੰਗੀ ਦੇ ਕਾਰਨ ਪਿਛਲੇ ਕਾਫੀ ਸਮੇਂ ਤੋਂ ਰਹਿੰਦਾ ਸੀ ਪ੍ਰੇਸ਼ਾਨ

ਚੋਹਲਾ ਸਾਹਿਬ/ਤਰਨਤਾਰਨ 29 ਸਤੰਬਰ(ਰਾਕੇਸ਼ ਨਈਅਰ): ਇਥੋਂ ਨੇੜੇ ਪੈਂਦੇ ਪਿੰਡ ਠੱਟਾ ਵਿਖੇ ਕਰਜੇ ਦੇ ਬੋਝ ਹੇਠਾਂ ਆਰਥਿਕ ਤੰਗੀ ਝੱਲਦੇ ਹੋਏ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ।ਪ੍ਰਾਪਤ ਜਾਣਕਾਰੀ ਅਨੁਸਾਰ ਸਾਹਬ ਸਿੰਘ(36)ਪੁੱਤਰ ਅਮਰ ਸਿੰਘ ਵਾਸੀ ਪਿੰਡ ਠੱਟਾ ਕਰਜੇ ਦੇ ਕਾਰਨ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ।

    ਮ੍ਰਿਤਕ ਦੇ ਪਿਤਾ ਅਮਰ ਸਿੰਘ ਨੇ ਦੱਸਿਆ ਕਿ ਸਾਡੀ 2 ਏਕੜ ਵਾਹੀਯੋਗ ਜਮੀਨ ਹੈ,ਜਿਸ ਉੱਪਰ 3 ਲੱਖ ਰੁਪਏ ਦੇ ਕਰੀਬ ਕਰਜ਼ਾ ਹੈ, ਜਿਸ ਕਾਰਨ ਮੇਰਾ ਲੜਕਾ ਸਾਹਬ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਇੱਕ ਲੜਕੀ ਤੇ ਇੱਕ ਲੜਕਾ ਛੱਡ ਗਿਆ ਹੈ।ਥਾਣਾ ਮੁਖੀ ਸਰਹਾਲੀ ਕਮਲਜੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

%d bloggers like this: