ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. May 26th, 2020

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਖ਼ਤਮ, ਕਈ ਮੁੱਦਿਆਂ ‘ਤੇ ਹੋਈ ਚਰਚਾ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਖ਼ਤਮ, ਕਈ ਮੁੱਦਿਆਂ ‘ਤੇ ਹੋਈ ਚਰਚਾ

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ-ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਦੋਹਾਂ ਮੁਲਕਾਂ ਵਿਚਾਲੇ ਜ਼ੀਰੋ ਪੁਆਇੰਟ ’ਤੇ ਤਕਨੀਕੀ ਬੈਠਕ ਹੋਈ। ਇਸ ਮੀਟਿੰਗ ‘ਚ ਭਾਰਤ-ਪਾਕਿ ਦੇ ਉੱਚ ਅਧਿਕਾਰੀ ਸ਼ਾਮਲ ਹੋਏ।

ਇਸ ਬੈਠਕ ਵਿਚ ਭਾਰਤ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ, ਲੈਂਡ ਪੋਰਟ ਅਥਾਰਿਟੀ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਮੌਜੂਦ ਸਨ।ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਮੀਟਿੰਗ ‘ਚ ਲਾਂਘੇ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕਰਨ ਤੋਂ ਬਾਅਦ ਦੁਪਹਿਰ 1 ਵਜੇ ਖ਼ਤਮ ਹੋ ਗਈ ਹੈ।

ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਸਰਕਾਰ ਦੇ ਜੰਮੂ-ਕਸ਼ਮੀਰ ਵਿਚ ਧਾਰਾ 370 ਖਤਮ ਕਰਨ ਦੇ ਬਾਅਦ ਦੋਹਾਂ ਦੇਸ਼ਾਂ ਵਿਚ ਪੈਦਾ ਹੋਏ ਤਣਾਅ ਵਿਚਾਲੇ ਇਹ ਪਹਿਲੀ ਬੈਠਕ ਸੀ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

Leave a Reply

Your email address will not be published. Required fields are marked *

%d bloggers like this: