ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਰਫਿਊ ਕਰਕੇ ਅੱਜ ਦਸਵੇਂ ਦਿਨ ਵੀ ਬੰਦ ਰਿਹਾ ਇਤਿਹਾਸਕ ਨਗਰ ਤਲਵੰਡੀ ਸਾਬੋ

ਕਰਫਿਊ ਕਰਕੇ ਅੱਜ ਦਸਵੇਂ ਦਿਨ ਵੀ ਬੰਦ ਰਿਹਾ ਇਤਿਹਾਸਕ ਨਗਰ ਤਲਵੰਡੀ ਸਾਬੋ

ਦਵਾਈਆਂ ਦੀਆਂ ਦੁਕਾਨਾਂ ਦਸ ਵਜੇ ਤੋਂ ਬਾਰ੍ਹਾਂ ਵਜੇ ਤੱਕ ਖੁੱਲ੍ਹੀਆਂ

ਤਲਵੰਡੀ ਸਾਬੋ, 1 ਅਪਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਮਹਾਂਮਾਰੀ ਕੋਰੋਨਾ ਵਾਇਰਸ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ 23 ਮਾਰਚ ਤੋਂ ਸੂਬੇ ਭਰ ਵਿੱਚ ਲਗਾਏ ਗਏ ਕਰਫਿਊ ਦੇ ਅੱਜ ਦਸਵੇਂ ਦਿਨ ਵੀ ਇਤਿਹਾਸਕ ਨਗਰ ਤਲਵੰਡੀ ਸਾਬੋ ਬੰਦ ਰਿਹਾ। ਪਰ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਦਵਾਈਆਂ ਦੀਆਂ ਦੁਕਾਨਾਂ ਸਵੇਰੇ ਦਸ ਵਜੇ ਤੋਂ ਦੁਪਹਿਰ ਬਾਰ੍ਹਾਂ ਵਜੇ ਤੱਕ ਖੁੱਲ੍ਹੀਆਂ ਰਹੀਆਂ।

ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ ਤੇ ਸੜਕਾਂ ਸੁੰਨੀਆਂ ਰਹੀਆਂ। ਤਲਵੰਡੀ ਸਾਬੋ ਸ਼ਹਿਰ ਸਮੇਤ ਸਮੁੱਚੇ ਇਲਾਕੇ ਅੰਦਰ ਜਿੱਥੇ ਪਿਛਲੇ ਦਿਨਾਂ ਤੋਂ ਕੀਤੀ ਨਾਕਾਬੰਦੀ ਅਤੇ ਪੁਲੀਸ ਦੀ ਗਸ਼ਤ ਜਾਰੀ ਰਹੀ ਤੇ ਗੁਆਂਢੀ ਰਾਜ ਹਰਿਆਣਾ ਦੀ ਹੱਦ ਵੀ ਸੀਲ ਹੈ। ਉਥੇ ਵਿੱਦਿਅਕ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਗਰੀਬ ਤੇ ਲੋੜਬੰਦਾਂ ਦੇ ਘਰਾਂ ਵਿੱਚ ਰਾਸ਼ਨ ਦੀਆਂ ਕਿੱਟਾਂ ਅਤੇ ਤਿਆਰ ਖਾਣੇ ਦੇ ਬੰਦ ਪੈਕੇਟ ਪਹੁੰਚਾਏ ਜਾ ਰਹੇ। ਪਿੰਡਾਂ-ਸ਼ਹਿਰਾਂ ਅੰਦਰ ਵਾਇਰਸ ਤੋਂ ਬਚਾਅ ਲਈ ਕਲੱਬਾਂ, ਪੰਚਾਇਤਾਂ ਅਤੇ ਸਮਾਜ ਸੇਵਕਾਂ ਵੱਲੋਂ ਸਪਰੇਹਾਂ ਦੇ ਛਿੜਕਾਅ ਕੀਤੇ ਗਏ ਹਨ। ਦੂਜੇ ਪਾਸੇ ਲਗਾਤਾਰ ਚੱਲ ਰਹੇ ਕਰਫਿਊ ਕਾਰਨ ਅਤੇ ਬੈਂਕਾਂ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਪੈਸੇ ਦੀ ਸਮੱਸਿਆ ਆ ਰਹੀ।

ਕੋਲ ਪਏ ਪੈਸੇ ਦੇ ਹੁਣ ਖ਼ਤਮ ਹੋਣ ਅਤੇ ਬਾਹਰੋਂ ਪੈਸਾ ਨਾ ਮਿਲਣ ਕਰਕੇ ਲੋਕਾਂ ਨੂੰ ਦਵਾਈਆਂ, ਜਰੂਰੀ ਵਸਤਾਂ ਆਦਿ ਲੈਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਡੀਐਸਪੀ ਨਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਪੂਰੀ ਤਰ੍ਹਾਂ ਮੂਸਤੈਦ ਹੈ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਪਰ ਘਰਾਂ ਵਿੱਚ ਬੈਠੇ ਲੋਕਾਂ ਨੂੰ ਦੁੱਧ, ਸਬਜ਼ੀਆਂ ਅਤੇ ਜਰੂਰੀ ਵਸਤਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: