Sun. Jul 21st, 2019

ਕਰਾਰੀ ਹਾਰ ਮਿਲਣ ਤੋਂ ਬਾਅਦ ਜਾਣੋ ਕੀ ਬੋਲੇ ‘ਆਪ’ ਆਗੂ ਖਹਿਰਾ

ਕਰਾਰੀ ਹਾਰ ਮਿਲਣ ਤੋਂ ਬਾਅਦ ਜਾਣੋ ਕੀ ਬੋਲੇ ‘ਆਪ’ ਆਗੂ ਖਹਿਰਾ

ਚੰਡੀਗੜ੍ਹ: ਸ਼ਾਹਕੋਟ ‘ਚ ਮਿਲੀ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਤੋਂ ਬਾਅਦ ‘ਆਪ’ ਆਗੂ ਸੁਖਪਾਲ ਖਹਿਰਾ ਦੇ ਬਾਗੀ ਸੁਰ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਨੂੰ ਸੰਚਾਲਿਤ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਮਾਰਟੀ ਨੇ ਸਲਾਹ ਨਹੀਂ ਮੰਨੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਉਨ੍ਹਾਂ ਨੇ ਮੰਨੀ ਨਹੀਂ। ਖਹਿਰਾ ਨੇ ਦੋਸ਼ ਲਗਾਇਆ ਕਿ ਪਾਰਟੀ ਨੇ ਕੋਈ ਵੀ ਮੀਟਿੰਗ ਸ਼ਾਹਕੋਟ ‘ਚ ਨਹੀਂ ਰੱਖੀ ਅਤੇ ਸਿਰਫ ਆਖਰੀ ਦੋ ਦਿਨ ਹੀ ਪ੍ਰਚਾਰ ਕੀਤਾ। ਚੋਣ ਦੌਰਾਨ ‘ਆਪ’ ਵੱਲੋਂ ਜ਼ਮੀਨੀ ਪੱਧਰ ‘ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ।
ਅਰਵਿੰਦ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੁਆਫੀ ਮੰਗਣ ਦਾ ਮਾਮਲਾ ਵੀ ਇਸ ਹਾਰ ਦਾ ਕਾਰਨ ਬਣਿਆ ਹੈ। ਉਨ੍ਹਾਂ ਨੇ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਜਿੱਤ ਲਈ ਮੀਟਿੰਗ ਕਰਕੇ ਹਾਰ ਦੇ ਕਾਰਨਾਂ ‘ਤੇ ਵਿਚਾਰ ਕਰਨਗੇ।

Leave a Reply

Your email address will not be published. Required fields are marked *

%d bloggers like this: