Sun. Jun 16th, 2019

ਕਰਜ਼ਾ ਮੁਆਫੀ ਸਕੀਮ ਲਈ ਕਿਸਾਨ ਦੇ ਸਕਣਗੇ ਸਵੈ-ਘੋਸ਼ਣਾ ਪੱਤਰ – ਰਾਜਾ ਵੜਿੰਗ

ਕਰਜ਼ਾ ਮੁਆਫੀ ਸਕੀਮ ਲਈ ਕਿਸਾਨ ਦੇ ਸਕਣਗੇ ਸਵੈ-ਘੋਸ਼ਣਾ ਪੱਤਰ – ਰਾਜਾ ਵੜਿੰਗ

ਕਿਹਾ ਕੋਈ ਵੀ ਯੋਗ ਕਿਸਾਨ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜਾ ਰਾਹਤ ਸਕੀਮ ਨੂੰ ਸਰਲ ਕਰਨ ਲਈ ਉਨਾਂ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸਰਕਾਰ ਵੱਲੋਂ ਕਰਜ਼ਾ ਮੁਆਫੀ ਸਕੀਮ ਦੇ ਲਾਭਪਾਤਰੀਆਂ ਵੱਲੋਂ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ ਸਕੀਮ ਦਾ ਲਾਭ ਸਾਰੇ ਹੱਕਦਾਰ ਅਤੇ ਯੋਗ ਕਿਸਾਨਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ। ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਇਸ ਸਬੰਧ ਵਿਚ ਬੀਤੇ ਕੱਲ ਹੀ ਮੁੱਖ ਮੰਤਰੀ ਨੇ ਇਕ ਵਿਸੇਸ਼ ਸਮੀਖਿਆ ਬੈਠਕ ਵਿਚ ਹੁਕਮ ਜਾਰੀ ਕੀਤੇ ਹਨ। ਜਿਸ ਬੈਠਕ ਵਿਚ ਵਿਧਾਇਕ ਸ: ਅਮਰਿੰਦਰ ਸਿੰਘ ਵੀ ਹਾਜਰ ਸਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਜਾਰੀ ਕਰ ਕੀਤਾ ਜਾਵੇਗਾ।  ਉਨਾਂ ਕਿਹਾ ਕਿ ਨਵੇਂ ਫੈਸਲੇ ਅਨੁਸਾਰ ਕਿਸਾਨ ਆਪਣੀ ਜਮੀਨ ਦੀ ਮਾਲਕੀ ਸਬੰਧੀ ਸਵੈ ਘੋਸ਼ਣਾਂ ਪੱਤਰ ਦੇਵੇਗਾ ਕਿ ਉਸ ਕੋਲ ਨਿਰਧਾਰਤ ਤੋਂ ਵੱਧ ਜਮੀਨ ਨਹੀਂ ਹੈ ਅਤੇ ਇਸੇ ਅਨੁਸਾਰ ਯੋਗ ਕਿਸਾਨਾਂ ਨੂੰ ਕਰਜਾ ਮਾਫੀ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।  ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ ਹੈ ਕਿ ਕੋਈ ਵੀ ਯੋਗ ਕਿਸਾਨ ਕਰਜਾ ਮਾਫੀ ਸਕੀਤ ਤੋਂ ਵਾਂਝਾ ਨਾ ਰਹੇ। ਉਨਾਂ ਨੇ ਇਸ ਮੁੱਦੇ ਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਨੂੰ ਨਿਰਾਧਾਰ ਦੱਸਦਿਆਂ ਕਿਹਾ ਕਿ ਇਸ ਸਕੀਮ ਨੂੰ ਪੜਾਅਵਾਰ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਹਾਟ ਵਿਚ ਨਾ ਆਉਣ, ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਨਾਲ ਫਿਕਰਮੰਦ ਹੈ ਅਤੇ ਕਿਸਾਨਾਂ ਦੀ ਆਰਥਿਕ ਤਰੱਕੀ ਲਈ ਲੰਬੇ ਸਮੇਂ ਦੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵੱਧ ਸਕੇ ਅਤੇ ਕਿਸਾਨ ਮੁੜ ਕਰਜੇ ਦੇ ਚੱਕਰਵਿਊ ਵਿਚ ਨਾ ਫਸਨ।

Leave a Reply

Your email address will not be published. Required fields are marked *

%d bloggers like this: