ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਆਪਣੀ ਹੀ ਰਾਈਫਲ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਆਪਣੀ ਹੀ ਰਾਈਫਲ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮਾਨਸਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

ਇਸੇ ਤਰ੍ਹਾਂ ਮਾਨਸਾ ਦੇ ਪਿੰਡ ਖੋਖਰ ਕਲਾਂ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋਣ ਕਾਰਨ ਆਪਣੀ ਹੀ ਰਾਈਫਲ ਨਾਲ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖੋਖਰ ਕਲਾਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜ਼ਮੀਨ ਨਾ- ਮਾਤਰ ਹੋਣ ਕਾਰਨ ਉਹ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰ ਰਿਹਾ ਸੀ ਪਰ ਲਗਾਤਾਰ ਖੇਤੀ ‘ਚ ਘਾਟੇ ਕਾਰਨ ਉਸ ਦੇ ਸਿਰ 6-7 ਲੱਖ ਰੁਪਏ ਦਾ ਕਰਜ਼ਾ ਚੜ ਗਿਆ। ਜਿਸ ਕਾਰਣ ਉਸ ਨੇ ਖੁਦਕੁਸ਼ੀ ਕਰ ਲਈ ਹੈ।

ਓਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਂ।

Leave a Reply

Your email address will not be published. Required fields are marked *

%d bloggers like this: