ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਕਰਜ਼ੇ ਨੇ ਲਈ ਇੱਕ ਹੋਰ ਅੰਨਦਾਤਾ ਦੀ ਜਾਨ, ਸੋਗ ‘ਚ ਡੁੱਬਿਆ ਪਿੰਡ

ਕਰਜ਼ੇ ਨੇ ਲਈ ਇੱਕ ਹੋਰ ਅੰਨਦਾਤਾ ਦੀ ਜਾਨ, ਸੋਗ ‘ਚ ਡੁੱਬਿਆ ਪਿੰਡ

ਤਲਵੰਡੀ ਸਾਬੋ: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਪੰਜਾਬ ਦੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀਆਂ ਜਾਨਾ ਗਵਾ ਰਹੇ ਹਨ। ਤਾਜ਼ਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਨੱਤ ਦਾ ਹੈ। ਜਿਥੇ ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦ ਨੂੰ ਮੌਤ ਦੇ ਘਾਟ ਉਤਾਰ ਲਿਆ ਹੈ।

ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਬੀਰ ਸਿੰਘ ਵਜੋਂ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ ਤੇ ਕਰਜ਼ ਮੁਆਫੀ ‘ਚ ਉਸ ਦਾ ਨਾਮ ਨਾ ਆਉਣ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

%d bloggers like this: