ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਕਰਜ਼ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲੇ ਦੇ ਪਿੰਡ ਰਛੀਨ ਵਾਸੀ ਗੁਰਮੀਤ ਸਿੰਘ ਨੇ ਸਿਰ ਚੜੇ ਕਰਜ਼ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦੇ ਅਨੁਸਾਰ, ਮ੍ਰਿਤਕ ਕਿਸਾਨ ਗੁਰਮੀਤ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਿਕ ਸੀ। ਉਸਤੇ ਬੈਂਕਾਂ ਤੇ ਆੜਤੀਆਂ ਦਾ ਲੱਖਾਂ ਰੁਪਏ ਦਾ ਕਰਜ਼ ਸੀ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕਰਜ਼ ਮਾਫੀ ਸੂਚੀ ”ਚ ਵੀ ਉਸਦਾ ਨਾਮ ਨਹੀਂ ਆਇਆ। ਘਰ ਦੀ ਆਰਥਿਕ ਹਾਲਤ ਸਹੀ ਨਾ ਹੋਣ ਕਾਰਨ ਉਹ ਸਿਰ ਚੜਿਆ ਕਰਜ਼ ਨਹੀਂ ਚੁਕਾ ਸਕਿਆ। ਇਸੀ ਪ੍ਰੇਸ਼ਾਨੀ ਦੇ ਚੱਲਦਿਆਂ ਗੁਰਮੀਤ ਸਿੰਘ ਨੇ ਬੁੱਧਵਾਰ ਨੂੰ ਖੇਤ ”ਚ ਜਾ ਕੇ ਜ਼ਹਿਰ ਖਾ ਲਿਆ, ਪਤਾ ਲੱਗਣ ਤੇ ਪਰਿਵਾਰਿਕ ਮੈਂਬਰਾਂ ਨੇ ਉਸਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share Button

Leave a Reply

Your email address will not be published. Required fields are marked *

%d bloggers like this: