ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਤੇ ਲਾਅ ਐਂਡ ਆਰਡਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਤੇ ਲਾਅ ਐਂਡ ਆਰਡਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਡਰੋਨ ਰਾਹੀਂ ਨਜ਼ਰ ਰੱਖਣ ਦੀ ਆਗਿਆ

ਤਰਨ ਤਾਰਨ, 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ (ਨੋਵੇਲ ਕਰੋਨਾ ਵਾਇਰਸ) ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਸ ਨੂੰ ਨੋਟੀਫਾਇਡ ਡਿਜ਼ਾਰਸਟਰ ਅਤੇ ਆਪਾਤਕਾਲੀਨ ਸਥਿਤੀ ਘੋਸ਼ਿਤ ਕੀਤਾ ਜਾ ਚੁੱਕਾ ਹੈ, ਜਿਸ ਕਰਕੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਵਾਸਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਫ਼ਿਊ ਲਗਾਇਆ ਗਿਆ ਹੈ।

ਇਸ ਸਬੰਧ ਵਿੱਚ ਸੀਨਅਰ ਕਪਤਾਨ ਪੁਲਿਸ, ਤਰਨ ਤਾਰਨ ਦੇ ਦਫ਼ਤਰ ਵੱਲੋਂ ਇੱਕ ਪੱਤਰ ਰਾਹੀਂ ਕਰਫ਼ਿਊ ਦੌਰਾਨ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਲਾਅ ਐਂਡ ਆਰਡਰ ਦੀ ਬਹਾਲੀ ਕਾਇਮ ਰੱਖਣ ਲਈ ਡਰੋਨ ਉਡਾਉਣ ਵਾਸਤੇ ਮਨਜ਼ੂਰੀ ਦੀ ਮੰਗ ਕੀਤੀ ਗਈ ਹੈ।

ਉਪਰੋਕਤ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਰਫ਼ਿਊ ਦੌਰਾਨ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਲਾਅ ਐਂਡ ਆਰਡਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਰਫ਼ਿਊ ਦੌਰਾਨ ਡਰੋਨ ਰਾਹੀਂ ਨਜ਼ਰ ਰੱਖਣ ਦੀ ਆਗਿਆ ਦਿੱਤੀ ਗਈ ਹੈ।

ਇਸ ਹੁਕਮ ਨੂੰ ਸੀਨਅਰ ਕਪਤਾਨ ਪੁਲਿਸ, ਤਰਨ ਤਾਰਨ ਅਤੇ ਸਮੂਹ ਉੱਪ ਮੰਡਲ ਮੈਜਿਸਟਰੇਟ ਜ਼ਿਲ੍ਹਾ ਤਰਨ ਤਾਰਨ ਵਿੱਚ ਲਾਗੂ ਕਰਨਾ ਯਕੀਨੀ ਬਣਾਉਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: