Sat. Apr 4th, 2020

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 16 ਮਾਮਲੇ ਦਰਜ-ਐਸ.ਐਸ.ਪੀ.

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 16 ਮਾਮਲੇ ਦਰਜ-ਐਸ.ਐਸ.ਪੀ.

ਕੁਲ 17 ਜਣੇ ਗ੍ਰਿਫ਼ਤਾਰ ਕੀਤੇ, ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਸਿੱਧੂ
ਕੋਅਰੰਟਾਈਨ ਨੇਮਾਂ ਦੀ ਉਲੰਘਣਾ ਕਰਨ ਵਾਲੇ ਦੋ ਨਾਮਜਦ-ਐਸ.ਐਸ.ਪੀ.

ਪਟਿਆਲਾ 24 ਮਾਰਚ (ਗੁਰਪ੍ਰੀਤ ਬੱਲ):ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ 24 ਮਾਰਚ ਸ਼ਾਮ 6 ਵਜੇ ਤੱਕ ਕੁਲ 16 ਮਾਮਲੇ ਦਰਜ ਕੀਤੇ ਹਨ ਅਤੇ 17 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।

ਸ. ਸਿੱਧੂ ਨੇ ਦੱਸਿਅ ਕਿ ਇਨ੍ਹਾਂ ਵਿੱਚ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ‘ਚ 7 ਮੁਕੱਦਮੇ ਦਰਜ ਕਰਕੇ 5 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਮਾਰਚ ਨੂੰ 9 ਮੁਕੱਦਮੇ ਦਰਜ ਕਰਕੇ 12 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਆਰੰਟਾਈਨ ਨੇਮਾਂ ਦੀ ਉਲੰਘਣਾ ਕਰਨ ਵਿਰੁੱਧ 2 ਜਣਿਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ।

ਐਸ.ਐਸ.ਪੀ. ਨੇ ਦੱਸਿਆ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਨੇ ਜਿਹੜੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ 14 ਦਿਨਾਂ ਦੀ ਕੋਆਰੰਟਾਈਨ ਸਲਾਹ ਤਹਿਤ ਕੋਆਰੰਟਾਈਨ ਕੀਤਾ ਗਿਆ ਹੈ, ਉਨ੍ਹਾਂ ਵਿਅਕਤੀਆਂ ‘ਚੋਂ ਦੋ ਜਣਿਆਂ ਵੱਲੋਂ ਇਸ ਦੀ ਉਲੰਘਣਾ ਕੀਤੇ ਜਾਣ ‘ਤੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਹੁਕਮਾਂ ਦੀ ਅਣਦੇਖੀ ਕਰਨ ਕਰਕੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਪੁਲਿਸ ਕੇਸ ਦਰਜ ਕੀਤੇ ਗਏ ਹਨ।

ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 17 ਜਣਿਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਕੁਲ 16 ਮੁਕੱਦਮੇ ਦਰਜ ਹੋ ਚੁੱਕੇ ਹਨ। ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਲਾਪਰਵਾਹੀ ਵਰਤਦਿਆਂ ਕੋਰੋਨਾਵਾਇਰਸ ਦੀ ਲਾਗ ਫੈਲਾਉਣ ਦਾ ਖਦਸ਼ਾ ਪੈਦਾ ਕਰ ਦਿੱਤਾ ਹੈ ਜਿਸ ਨਾਲ ਮਨੁੱਖਾਂ ਦੀ ਜਾਨ ਖ਼ਤਰੇ ‘ਚ ਪੈ ਗਈ ਹੈ ਇਸ ਲਈ ਇਨ੍ਹਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਐਸ.ਐਸ.ਪੀ. ਨੇ ਕਿਹਾ ਕਿ ਇਕੱਲਾ ਪੁਲਿਸ ਕੇਸ ਦਰਜ ਹੋਣ ਨਾਲ ਇਨ੍ਹਾਂ ਦੀ ਪਾਸਪੋਰਟ ਇਨਕੁਆਰੀ, ਪੁਲਿਸ ਇਨਕੁਆਰੀ, ਸਰਕਾਰੀ ਨੌਕਰੀ ਲੈਣ ਸਮੇਂ ਪੁਲਿਸ ਇਨਕੁਆਰੀ ਆਦਿ ਪ੍ਰਭਾਵਤ ਹੋਵੇਗੀ। ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ, ਆਪਣੇ ਪਰਿਵਾਰ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਨਿਰਧਾਰਤ ਨੇਮਾਂ ਦੀ ਪਾਲਣਾ ਹਰ ਹਾਲ ‘ਚ ਯਕੀਨੀ ਬਣਾਈ ਜਾਵੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: