ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਭਾਅ ਸਬੰਧੀ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ 27 ਲੱਖ ਰੁਪਏ ਜੁਰਮਾਨਾ

ss1

ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਭਾਅ ਸਬੰਧੀ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ 27 ਲੱਖ ਰੁਪਏ ਜੁਰਮਾਨਾ
ਵਿਭਾਗ ਵੱਲੋਂ ਬਣਾਏ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਜੇ.ਕੇ.ਜੈਨ

ਲੁਧਿਆਣਾ (ਪ੍ਰੀਤੀ ਸ਼ਰਮਾ) ਕਰ ਅਤੇ ਆਬਕਾਰੀ ਵਿਭਾਗ ਦੇ ਸਥਾਨਕ ਦਫ਼ਤਰ ਵੱਲੋਂ ਲੁਧਿਆਣਾ ਰੀਜ਼ਨ ਦੇ ਕਈ ਠੇਕੇਦਾਰਾਂ ਨੂੰ ਸ਼ਰਾਬ ਦੇ ਭਾਅ ਸਬੰਧੀ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਭਾਰੀ ਜੁਰਮਾਨੇ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਉਪ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਜੇ.ਕੇ.ਜੈਨ ਨੇ ਦੱਸਿਆ ਕਿ ਵਿਭਾਗ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਕੁੱਝ ਸ਼ਰਾਬ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਸ਼ਰਾਬ ਸਬੰਧੀ ਤੈਅ ਰੇਟਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂਂ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਕਾਰਵਾਈ ਕਰਦਿਆਂ ਪਿਛਲੇ ਸਤੰਬਰ ਮਹੀਨੇ ਦੌਰਾਨ ਸ਼ਰਾਬ ਠੇਕੇਦਾਰਾਂ ਨੂੰ 24 ਲੱਖ ਰੁਪਏ ਤੋਂ ਵੱਧ ਰਕਮ ਦੇ ਜੁਰਮਾਨੇ ਕੀਤੇ ਗਏ ਹਨ। ਇੱਥੇ ਦੱਸਣਯੋਗ ਹੈ ਕਿ ਇਸ ਵਿੱਤੀ ਸਾਲ ਦੌਰਾਨ ਸ਼ਰਾਬ ਠੇਕੇਦਾਰਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਕੁੱਲ 27 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਸ੍ਰੀ ਜੈਨ ਨੇ ਦੱਸਿਆ ਕਿ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਸ਼ਰਾਬ ਠੇਕੇਦਾਰਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਉਹ ਵਿਭਾਗ ਵੱਲੋਂ ਬਣਾਏ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਭਵਿੱਖ ਵਿੱਚ ਵੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਚਲਦੀਆਂ ਰਹਿਣਗੀਆਂ।

Share Button

Leave a Reply

Your email address will not be published. Required fields are marked *