ਕਲਗੀਧਰ ਸਕੂਲ਼ ਭਿੱਖੀਵਿੰਡ ਦੇ 37 ਵਿਦਿਆਰਥੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

ss1

ਕਲਗੀਧਰ ਸਕੂਲ਼ ਭਿੱਖੀਵਿੰਡ ਦੇ 37 ਵਿਦਿਆਰਥੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ
ਸਕੂਲ ਚੇਅਰਮੈਂਨ ਬੁੱਢਾ ਸਿੰਘ ਮੱਲੀ ਨੇ ਦਿੱਤੀ ਵਧਾਈ

3ਭਿੱਖੀਵਿੰਡ 15 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਦਿੱਤੀ ਜਾ ਰਹੀ ਧਾਰਮਿਕ ਵਿਦਿਆ ਤੋਂ ਪ੍ਰੇਰਿਤ ਹੋ ਕੇ ਸਕੂਲ਼ ਦੇ ਵੱਖ-ਵੱਖ ਕਲਾਸਾਂ ਦੇ 37 ਵਿਦਿਆਰਥੀਆਂ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਅੰਮ੍ਰਿਤ ਛੱਕਣ ਵਾਲੇ ਸਕੂਲ ਵਿਦਿਆਰਥੀ ਸੁਖਮਨ ਸਿੰਘ, ਅਨਮੋਲਪ੍ਰੀਤ ਕੌਰ, ਰਾਜਦੀਪ ਸਿੰਘ, ਅਰਸ਼ਦੀਪ ਸਿੰਘ, ਜੈਕਾਰ ਸਿੰਘ, ਰਮਨਦੀਪ ਸਿੰਘ, ਹਰਮਨਪ੍ਰੀਤ ਕੌਰ, ਹਰਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਜਸਦੀਪ ਸਿੰਘ, ਗੁਰਲਾਲ ਸਿੰਘ, ਸਿਮਰਨਜੀਤ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਅਸਮਨਦੀਪ ਸਿੰਘ, ਉਕਾਰ ਸਿੰਘ, ਲਵਪ੍ਰੀਤ ਕੌਰ, ਗੁਰਸੇਵਕ ਸਿੰਘ, ਦਮਨਪ੍ਰੀਤ ਕੌਰ, ਯੁਵਰਾਜਪ੍ਰੀਤ ਸਿੰਘ, ਸਾਜਨਪ੍ਰੀਤ ਸਿੰਘ, ਸੋਰਵਬੀਰ ਸਿੰਘ, ਅਨਮੋਲਪ੍ਰੀਤ ਕੌਰ, ਜਸਕਰਨ ਸਿੰਘ, ਮਨਪ੍ਰੀਤ ਸਿੰਘ, ਪ੍ਰਭਜੋਤ ਕੌਰ, ਮਨਦੀਪ ਸਿੰਘ, ਨਵਨੀਤ ਕੌਰ, ਜਸ਼ਨਪ੍ਰੀਤ ਕੌਰ, ਹਰਦੀਪ ਸਿੰਘ, ਸੁਖਮਨਦੀਪ ਸਿੰਘ, ਗੁਰਦਿੱਤ ਸਿੰਘ, ਅਰਮਾਨਦੀਪ ਸਿੰਘ, ਅਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸਕੂਲ ਚੇਅਰਮੈਂਨ ਬੁੱਢਾ ਸਿੰਘ ਮੱਲੀ ਨੇ ਆਖਿਆ ਕਿ ਸਾਡੇ ਸਾਰਿਆਂ ਦਾ ਮੁੱਢਲਾ ਫਰਜ ਬਣਦਾ ਹੈ ਕਿ ਅਸੀ ਆਪਣੀ ਆਉਣ ਵਾਲੀ ਪੀੜੀ ਨੂੰ ਆਪਣੇ ਧਰਮ ਅਤੇ ਗੁਰੂਆਂ, ਸੂਰਬੀਰਾਂ, ਯੋਧਿਆਂ ਵੱਲੋਂ ਕੀਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਤੋਂ ਜਾਣੂ ਕਰਵਾਈਏ ਤਾਂ ਜੋ ਸਾਡੇ ਬੱਚਿਆਂ ਨੂੰ ਆਪਣੇ ਵੱਡਮੁੱਲੇ ਇਤਿਹਾਸ ਬਾਰੇ ਪਤਾ ਲਗ ਸਕੇ। ਉਹਨਾਂ ਨੇ ਇਹ ਵੀ ਕਿਹਾ ਕਿ ਜੋ ਬੱਚੇ ਆਪਣੇ ਇਤਿਹਾਸ ਨੂੰ ਭੁੱਲ ਜਾਂਦੇ ਹਨ, ਉਹ ਹੀ ਮਾੜੇ ਕੰਮਾਂ ਵਿਚ ਪੈਂਦੇ ਹਨ। ਚੇਅਰਮੈਂਨ ਬੁੱਢਾ ਸਿੰਘ ਮੱਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਧਾਰਮਿਕ ਵਿਦਿਆ ਵੀ ਦਿਵਾਉਣ ਤਾਂ ਜੋ ਬੱਚਿਆਂ ਵਿਚ ਆਪਣੇ ਧਰਮ ਪ੍ਰਤੀ ਰੁਚੀ ਵਧ ਸਕੇ।

Share Button

Leave a Reply

Your email address will not be published. Required fields are marked *