ਕਸ਼ਮੀਰ ‘ਚ ਅੱਤਵਾਦੀਆਂ ਦੀ ਭਾਲ ‘ਚ ਅਭਿਆਨ ਜਾਰੀ

ss1

ਕਸ਼ਮੀਰ ‘ਚ ਅੱਤਵਾਦੀਆਂ ਦੀ ਭਾਲ ‘ਚ ਅਭਿਆਨ ਜਾਰੀ

ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਵੀਰਵਾਰ ਸ਼ਾਮ ਨੂੰ ਮੁਠਭੇੜ ਹੋਈ, ਜਿਸ ਤੋਂ ਬਾਅਦ ਅੱਤਵਾਦੀਆਂ ਦੀ ਭਾਲ ‘ਚ ਅਭਿਆਨ ਤੇਜ਼ੀ ਨਾਲ ਚੱਲ ਰਿਹਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜ਼ਿਲੇ ਦੇ ਡੋਰੂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਤੋਂ ਬਾਅਦ ਸੁਰੱਖਿਆ ਬਲ ਅਤੇ ਸੂਬਾ ਪੁਲਸ ਦੇ ਜਵਾਨਾਂ ਨੇ ਸ਼ਾਮ ਨੂੰ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਜਵਾਨ ਜਦੋਂ ਇਕ ਖਾਸ ਦਿਸ਼ਾ ਵੱਲ ਵਧੇ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਅਤੇ ਅੱਤਵਾਦੀਆਂ ਦੀ ਭਾਲ ‘ਚ ਅਭਿਆਨ ਜਾਰੀ ਹੈ। ਇਸ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਰਿਪੋਰਟ ਨਹੀਂ ਹੈ।

Share Button

Leave a Reply

Your email address will not be published. Required fields are marked *