Mon. Oct 14th, 2019

ਕਸਤਲਗੌਮਬੈਰਤੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ

ਕਸਤਲਗੌਮਬੈਰਤੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ
ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ‘ਤੇ ਪੰਥ ਦੇ ਪ੍ਰਸਿਧ ਢਾਡੀ ਭਾਈ ਕੁਲਵੰਤ ਸਿੰਘ ਖਾਲਸਾ ਤੇ ਗਿਆਨੀ ਸੁਰਜੀਤ ਸਿੰਘ ਖੰਡੇਵਾਲੇ ਵਾਲਿਆ ਦੁਆਰਾ ਵਡਮੁੱਲਾ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ

ਮਿਲਾਨ (ਬਲਵਿੰਦਰ ਸਿੰਘ ਢਿੱਲੋਂ ): ਇਟਲੀ ਦੇ ਵਿਚੈਸਾ ਜਿਲੇ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਸਤਲਗੌਮਬੈਰਤੋ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੁੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਵੱਡੀ ਗਿਣਤੀ ਵਿਚ ਪੁੱਜੀਆ, ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰ ਮਰਿਯਾਦਾ ਅਨੁਸਾਰ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੁੱਲਾ ਨਾਲ ਸਜਾਈ ਇਕ ਗੱਡੀ ਵਿਚ ਸੁਸ਼ੋਬਿਤ ਕੀਤਾ ਗਿਆਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ। ਨਗਰ ਕੀਰਤਨ ਦੀ ਸ਼ੋਭਾ ਬਹੁਤ ਹੀ ਨਿਰਾਲੀ ਸੀ। ਸਮੁੱਚਾ ਕਸਤਲਗੋਮਬੈਰਤੋ ਸ਼ਹਿਰ ਖਾਲਸਾਈ ਪਹਿਰਾਵਿਆਂ ਵਾਲੇ ਸੱਜੇ ਸਿੰਘ ਸਿੰਘਣੀਆਂ ਨਾਲ ਖਾਲਸਾਈ ਰੰਗ ਵਿੱਚ ਰੰਗਿਆ ਨਜਰ ਆ ਰਿਹਾ ਸੀ, ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋ ਸੁਰੂ ਹੋ ਕੇ ਕਸਤਲਗੋਮਬੈਰਤੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚੋ ਹੁੰਦਾ ਹੋਇਆ ਪੰਡਾਲ ਵਿਚ ਪੰਹੁਚਿਆ, ਜਿੱਥੇ ਸੰਗਤਾ ਵਾਸਤੇ ਗੁਰੂ ਦੇ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਹੋਇਆ ਸੀ, ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ‘ਤੇ ਪੰਥ ਦੇ ਪ੍ਰਸਿਧ ਢਾਡੀ ਭਾਈ ਕੁਲਵੰਤ ਸਿੰਘ ਖਾਲਸਾ ਤੇ ਗਿਆਨੀ ਸੁਰਜੀਤ ਸਿੰਘ ਖੰਡੇਵਾਲੇ ਵਾਲਿਆ ਦੁਆਰਾ ਵਡਮੁੱਲਾ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ।ਸੰਤ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਗੁਰਮਤਿ ਗਤਕਾ ਅਕੈਡਮੀ ਬ੍ਰੇਸ਼ੀਆ ਦੇ ਸਿੰਘਾ ਵਲੋ ਗਤਕੇ ਦੇ ਹੈਰਤਅੰਗੈਜ ਕਰਨ ਵਾਲੇ ਕਰਤਵ ਦਿਖਾ ਕੇ ਇਟਾਲੀਅਨ ਲੋਕਾਂ ਦੇ ਮਨਾਂ ‘ਤੇ ਸਿੱਖਾਂ ਦੀ ਇਸ ਨਿਵੇਕਲੀ ਖੇਡ ਦਾ ਗਹਿਰਾ ਪ੍ਰਭਾਵ ਛੱਡਿਆ ਗਿਆ। ਸਮਾਪਤੀ ਤੇ ਪ੍ਰਬੰਧਕ ਕਮੇਟੀ ਦੁਆਰਾ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆ ਸਮੁੱਚੀਆਂ ਸੰਗਤਾਂ ਤੇ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ ਗਿਆ। ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਨਾਲ਼ ਸਨਮਾਨਿਤ ਕੀਤਾ ਗਿਆ।ਨਗਰ ਕੀਰਤਨ ਵਿੱਚ ਗੁਰਦੁਆਰਾ ਗੁਰੂ ਰਾਮ ਦਾਸ ਨਿਵਾਸ ਕਿਆਂਪੋ, ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ ਲੋਨੀਗੋ, ਗੁਰਦੁਆਰਾ ਸੰਨਬੋਨੀਫਾਚੋ ਦੀ ਪ੍ਰਬੰਧਕ ਕਮੇਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਕਥਾਵਾਚਕ ਭਾਈ ਬਲਜਿੰਦਰ ਸਿੰਘ, ਕਥਾਵਾਚਕ ਭਾਈ ਸੁਰਜੀਤ ਸਿੰਘ ਖੰਡੇਵਾਲੇ, ਭਾਈ ਪ੍ਰਗਟ ਸਿੰਘ, ਸ੍ਰੋਮਣੀ ਭਗਤ ਧੰਨਾ ਜੱਟ ਯਾਦਗਾਰੀ ਕਮੇਟੀ ਇਟਲੀ ਦੇ ਭਾਈ ਰਣਜੀਤ ਸਿੰਘ ਔਲਖ, ਸਤਵਿੰਦਰ ਸਿੰਘ ਬਾਜਵਾ ਪੋਰਦੀਨੋਨੇ ਵਾਲਿਆ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *

%d bloggers like this: